ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 26 ਅਕਤੂਬ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਵਿੱਚ ਕੋਵਿਡ-19 ਦੇ ਅੱਜ 45 ਪਾਜ਼ਟਿਵ ਮਰੀਜ਼ ਸਿਹਤਯਾਬ ਹੋਏ ਅਤੇ 55 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਇਕ ਮਰੀਜ਼ ਦੀ ਮੌਤ ਹੋਈ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 2 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 5 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 13 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 32 ਕੇਸ ਸ਼ਾਮਲ ਹਨ।
ਜਿਲ੍ਹੇ ਚ ਅੱਜ ਤੱਕ ਪਾਜੇਟਿਵ ਕੇਸ ਕੁਲ 12118 ਮਿਲੇ ਹਨ। ਹੁਣ ਤੱਕ ਕੋਵਿਡ-19 ਦੇ 11328 ਮਰੀਜ਼ ਠੀਕ ਹੋ ਗਏ ਹਨ, 557 ਐਕਟਿਵ ਕੇਸ ਹਨ ਅਤੇ 233 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।