ਫ਼ਤਹਿਗੜ੍ਹ ਸਾਹਿਬ, 19 ਜਨਵਰੀ 2017 :
4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਲਈ ਉਮੀਦਵਾਰਾਂ ਵੱਲੋਂ ਭਰੇ ਨਾਮਜ਼ਦਗੀ ਪੱਤਰਾਂ ਦੀ ਅੱਜ ਕੀਤੀ ਪੜਤਾਲ ਉਪਰੰਤ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 27 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਹਨ ਜਿਨ੍ਹਾਂ ਵਿੱਚੋਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਖੇ 9, ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ 5 ਅਤੇ ਵਿਧਾਨ ਸਭਾ ਹਲਕਾ ਅਮਲੋਹ ਵਿੱਚ ਕੁੱਲ 13 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ 54 ਬਸੀ ਪਠਾਣਾਂ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਸ੍ਰੀ ਸੰਤੋਖ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸ੍ਰੀ ਗੁਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਦਰਬਾਰਾ ਸਿੰਘ ਗੁਰੂ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਮੋਹਿੰਦਰ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਸ੍ਰੀ ਸਮੁੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸ੍ਰੀ ਧਰਮ ਸਿੰਘ, ਆਪਣਾ ਪੰਜਾਬ ਪਾਰਟੀ ਦੇ ਸ੍ਰੀ ਮਨਜਿੰਦਰ ਸਿੰਘ ਅਤੇ ਆਜਾਦ ਉਮੀਦਵਾਰ ਸ੍ਰੀ ਹਰਨੇਕ ਸਿੰਘ ਦੀਵਾਨਾ ਤੇ ਗੁਰਦੀਪ ਸਿੰਘ ਦੇ ਨਾਮਜ਼ਦਗੀ ਪੇਪਰ ਸਹੀ ਪਾਏ ਗਏ ।
ਸ. ਸੰਘਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 55-ਫ਼ਤਹਿਗੜ੍ਹ ਸਾਹਿਬ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਸ੍ਰੀ ਕੁਲਜੀਤ ਸਿੰਘ ਨਾਗਰਾ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਦੀਦਾਰ ਸਿੰਘ ਭੱਟੀ, ਆਮ ਆਦਮੀ ਪਾਰਟੀ ਦੇ ਸ੍ਰੀ ਲਖਵੀਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸ੍ਰੀ ਕੁਲਦੀਪ ਸਿੰਘ ਅਤੇ ਆਪਣਾ ਪੰਜਾਬ ਪਾਰਟੀ ਦੇ ਸ੍ਰੀ ਤਰਲੋਚਨ ਸਿੰਘ ਦੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਸ੍ਰੀ ਨਵਰਾਜ ਸਿੰਘ ਬਰਾੜ ਵੱਲੋਂ ਸਹੀ ਪਾਏ ਗਏ ।
ਜ਼ਿਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ 56-ਅਮਲੋਹ ਵਿੱਚ ਆਮ ਆਦਮੀ ਪਾਰਟੀ ਦੇ ਸ੍ਰੀ ਗੁਰਪ੍ਰੀਤ ਸਿੰਘ ਭੱਟੀ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਗੁਰਪ੍ਰੀਤ ਸਿੰਘ ਰਾਜੂ ਖੰਨਾ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸ੍ਰੀ ਰਣਦੀਪ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਰਾਮ ਸਿੰਘ, ਹਿੰਦੋਸਤਾਨ ਸ਼ਕਤੀ ਸੈਨਾ ਦੇ ਸ੍ਰੀ ਸੰਜੀਵ ਕੁਮਾਰ ਪਾਇਲਟ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਸ੍ਰੀ ਗੁਰਜਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸ੍ਰੀ ਲਖਵੀਰ ਸਿੰਘ ਅਤੇ ਆਜਾਦ ਉਮੀਦਵਾਰ ਸ੍ਰੀ ਸ਼ਿਵ ਕੁਮਾਰ, ਸ੍ਰੀਮਤੀ ਹਰਦੀਪ ਕੌਰ ਸਹੋਤਾ, ਸ੍ਰੀ ਗੁਰਪ੍ਰੀਤ ਸਿੰਘ ਭੱਟੀ ਬੀ.ਏ., ਸ੍ਰੀ ਜਗਮੀਤ ਸਿੰਘ ਸਹੋਤਾ, ਸ੍ਰੀ ਨਵਾਬ ਅਲੀ ਤੇ ਸ੍ਰੀ ਰਾਜਿੰਦਰ ਸਿੰਘ ਦੇ ਨਾਮਜ਼ਦਗੀ ਪੇਪਰ ਰਿਟਰਨਿੰਗ ਅਫਸਰ ਸ੍ਰੀ ਅਮਨਦੀਪ ਸਿੰਘ ਭੱਟੀ ਵੱਲੋਂ ਕੀਤੀ ਗਈ ਪੜਤਾਲ ਵਿੱਚ ਸਹੀ ਪਾਏ ਗਏ।
ਉਨ੍ਹਾਂ ਹੋਰ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ 21 ਜਨਵਰੀ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ।