ਫ਼ਿਰੋਜ਼ਪੁਰ 18 ਜੂਨ 2020 : ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਦੇ 836 ਪਿੰਡਾਂ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਫ਼ਿਰੋਜ਼ਪੁਰ ਸ਼੍ਰੀ ਹਰਜਿੰਦਰ ਸਿੰਘ ਨੇ ਕਿਹਾ ਕਿ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ 836 ਪਿੰਡਾਂ ਵਿਚ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਤੇ ਪਿੰਡਾਂ ਦੇ ਸਰਪੰਚਾਂ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੈਂਦੇ ਬਲਾਕ ਘੱਲਖੁਰਦ, ਫ਼ਿਰੋਜ਼ਪੁਰ, ਮਮਦੋਟ, ਜ਼ੀਰਾ, ਮਖੂ ਅਤੇ ਗੁਰੂਹਰਸਹਾਏ ਦੇ ਪਿੰਡਾਂ ਨੂੰ ਇਸ ਅਭਿਆਨ ਦੌਰਾਨ ਕਵਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਭਿਆਨ ਤਹਿਤ ਸਰਪੰਚਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਮੇਂ ਸਮੇਂ ਤੇ ਹੱਥ ਧੋਣ, ਮਾਸਕ ਪਹਿਨਣ, ਅਤੇ ਸਮਾਜਿਕ ਦੂਰੀ ਆਦਿ ਸਾਵਧਾਨੀਆਂ ਦੀ ਪਾਲਨਾ ਕਰਨ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਮੁੱਖਮੰਤਰੀ ਪੰਜਾਬ ਦੀ ਦੁਰਦਰਸ਼ੀ ਸੋਚ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਦੁਆਰਾ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸੁਰੱਖਿਆ ਮਾਪਦੰਡਾਂ ਦਾ ਸਖ਼ਤੀ ਨਾਲ ਪਾਲਨ ਕਰਨ ਤੇ ਵਾਰ ਵਾਰ ਜ਼ੋਰ ਦਿੱਤਾ ਜਾ ਰਿਹਾ ਹੈ। ਪੰਚਾਇਤ ਅਧਿਕਾਰੀਆਂ ਅਤੇ ਸਰਪੰਚਾਂ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਮੁਸ਼ਕਲ ਘੜੀ ਨੂੰ ਜਿੱਤ ਵਿਚ ਬਦਲਣ ਲਈ ਪੰਜਾਬੀਆਂ ਦੀ ਤਰੱਕੀ ਦਾ ਪ੍ਰਤੀਕ ਹੈ।