ਹਰੀਸ਼ ਕਾਲੜਾ
- ਕੁੱਲ ਕੇਸ 15 ਜ਼ਿਨ੍ਹਾਂ ਵਿੱਚ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ 12,
- 2 ਰਿਕਵਰ ਅਤੇ ਇੱਕ ਵਿਅਕਤੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ
ਰੂਪਨਗਰ, 03 ਮਈ 2020 : ਜ਼ਿਲ੍ਹੇ ਵਿੱਚ ਕੋਰੋਨਾ ਐਕਟਿਵ ਪਾਜ਼ੀਟਿਵ ਮਰੀਜਾਂ ਦੀ ਸੰਖਿਆ 12 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 443 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਵਿਚੋਂ 418 ਦੀ ਰਿਪੋਰਟ ਨੈਗਟਿਵ, 12 ਦੀ ਰਿਪੋਰਟ ਪੈਂਡਿੰਗ (7 ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ), 12 ਕੇਸ ਐਕਟਿਵ ਕੋਰੋਨਾ ਪਾਜ਼ਟਿਵ (ਇੱਕ ਡੀ.ਐਮ.ਸੀ. ਲੁਧਿਆਣਾ ਵਿਖੇ ਦਾਖਲ) ਅਤੇ 02 ਰਿਕਵਰ ਹੋ ਚੁੱਕੇ ਹਨ ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 15 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿੱਚੋਂ 12 ਕੇਸ ਐਕਟਿਵ ਹਨ, 02 ਰਿਕਵਰ ਚੁੱਕੇ ਹਨ ਅਤੇ 01 ਵਿਅਕਤੀ ਜਿਸ ਦੀ ਮੌਤ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇੰਟਰਸਟੇਂਟ ਨਾਕਿਆਂ ਰਾਹੀ ਜ਼ੋ ਵੀ ਵਿਅਕਤੀ ਦਾਖਲ ਹੋ ਰਿਹਾ ਹੈ ਉਨ੍ਹਾਂ ਨੂੰ ਕੁਆਰਨਟਾਇਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 703 ਵਿਅਕਤੀਆਂ ਨੂੰ ਹੋਮ-ਕੁਆਰਨਟਾਇਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 135 ਵਿਅਕਤੀਆਂ ਨੂੰ ਕੁਆਰਨਟਾਇਨ ਸੈਂਟਰਾਂ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਵਿੱਚ ਕੁੱਲ 18 ਕੁਆਰਨਟਾਇਨ ਸੈਂਟਰ ਬਣਾਏ ਗਏ ਹਨ।