ਡੇਰਾ ਬਾਬਾ ਨਾਨਕ, 19 ਸਤੰਬਰ 2019 - ਵੀਰਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖੜ੍ਹੇ ਹੋ ਕੇ ਜ਼ੀਰੋ ਲਾਈਨ 'ਤੇ ਲੱਗੀ ਦੂਰਬੀਨ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ।
ਇਸ ਮੌਕੇ ਮੁੱਖ ਮੰਤਰੀ ਵਲੋਂ ਜ਼ੀਰੋ ਲਾਈਨ 'ਤੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਸੰਬੰਧੀ ਨੈਸ਼ਨਲ ਹਾਈਵੇਅ ਅਥਾਰਿਟੀ, ਲੈਂਡ ਪੋਰਟ ਅਥਾਰਿਟੀ ਨਾਲ ਗੱਲਬਾਤ ਕੀਤੀ ਗਈ।
ਮੀਡੀਆ ਨਾਲ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਉਹ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਪੂਰੇ ਕੰਮ ਨੂੰ 30 ਅਕਤੂਬਰ ਨੂੰ ਪੂਰਾ ਕਰ ਲਿਆ ਜਾਏਗਾ।
ਕੈਪਟਨ ਨੇ ਕਿਹਾ ਕਿ, ''ਅਸੀਂ ਭਾਰਤ ਸਰਕਾਰ ਨੂੰ ਸੂਚਿਤ ਕਰ ਦਿੱਤਾ ਹੈ ਕਿ ਅਸੀਂ ਗੁਰੂਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਵੱਲੋਂ ਸ਼ਰਧਾਲੂਆਂ ਤੋਂ 20 ਅਮਰੀਕੀ ਡਾਲਰ ਚਾਰਜ ਕਰਨ ਦੇ ਪਾਕਿਸਤਾਨ ਦੇ ਫੈਸਲੇ ਨੂੰ ਸਵੀਕਾਰ ਨਹੀਂ ਕਰਾਂਗੇ।"