ਫ਼ਰੀਦਕੋਟ: ਕੋਵਿਡ-19 ਸਬੰਧੀ ਜ਼ਿਲ੍ਹਾ ਪੱਧਰੀ ਮੈਨੇਜਮੈਂਟ ਕਮੇਟੀ ਦੀ ਮੀਟਿੰਗ
ਪਰਵਿੰਦਰ ਸਿੰਘ ਕੰਧਾਰੀ
- ਅਧਿਕਾਰੀਆਂ ਤੋਂ ਕੋਵਿਡ-19 ਦੇ ਪ੍ਰਬੰਧਾਂ ਸਬੰਧੀ ਲਈ ਜਾਣਕਾਰੀ
ਫ਼ਰੀਦਕੋਟ 12 ਮਈ 2021 - ਜ਼ਿਲ੍ਹੇ ਵਿੱਚ ਕਰੋਨਾ ਦੀ ਰੋਕਥਾਮ, ਕਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ, ਘਰਾਂ ਵਿੱਚ ਇਕਾਂਤਵਾਸ ਕਰੋਨਾ ਮਰੀਜ ਦੀ ਟਰੈਕਿੰਗ, ਕਰੋਨਾ ਦੀ ਜਾਂਚ ਲਈ ਟੈਸਟਿੰਗ ਅਤੇ ਇਸ ਦੀ ਰੋਕਥਾਮ ਲਈ ਟੀਕਾਕਰਨ ਆਦਿ ਸਬੰਧੀ ਜਾਇਜਾ ਲੈਣ ਲਈ ਜਿਲਾ ਪੱਧਰੀ ਕੋਵਿਡ ਮੈਨੇਜਮੈਂਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਐਸ. ਡੀ .ਐਮ .,ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪੇਂਡੂ ਵਿਕਾਸ ਵਿਭਾਗ, ਨਗਰ ਕੌਂਸਲ ਦੇ ਅਧਿਕਾਰੀਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਐਸ.ਡੀ.ਐਮ, ਫ਼ਰੀਦਕੋਟ, ਕੋਟਕਪੂਰਾ, ਜੈਤੋ ਤੋਂ ਉਨ੍ਹਾਂ ਦੀ ਸਬ ਡਵੀਜ਼ਨ ਵਿਚ ਟੀਕਾਕਰਨ ਮੁਹਿੰਮ, ਕਰੋਨਾ ਟੈਸਟਿੰਗ, ਘਰੇਲੂ ਇਕਾਂਤਵਾਸ ਸਮੇਤ ਮਰੀਜ਼ਾਂ ਦੇ ਇਲਾਜ ਆਦਿ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸੁਪਰਡੈਂਟ ਡਾ. ਸੁਲੇਖ ਮਿੱਤਲ ਤੋਂ ਹਸਪਤਾਲ ਵਿਚ ਕੋਵਿਡ ਵਾਰਡ ਵਿੱਚ ਮਰੀਜ਼ਾਂ ਦੇ ਇਲਾਜ, ਮਰੀਜ਼ਾਂ ਦੀ ਗਿਣਤੀ, ਆਕਸੀਜਨ ਵੈਂਟੀਲੇਟਰ, ਆਕਸੀਜਨ ਦੀ ਉਪਲਬਧਾ ਸਮੇਤ ਵੱਖ ਵੱਖ ਪਹਿਲੂਆਂ ਤੇ ਚਰਚਾ ਕੀਤੀ । ਉਨ੍ਹਾਂ ਸਿਵਲ ਸਰਜਨ ਤੋਂ ਕਰੋਨਾ ਟੈਸਟਿੰਗ, ਟੀਕਾਕਰਣ, ਟਰੈਕਿੰਗ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਸ਼ੁਰੂ ਹੋ ਚੁਕਾ ਹੈ ਤੇ ਰਜਿਸਟਰਡ ਕਿਰਤੀ ਕਾਮਿਆਂ ਦਾ ਵੀ ਟੀਕਾਕਰਨ ਪਹਿਲ ਦੇ ਆਧਾਰ ਤੇ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ । ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਅਤੇ ਟੈਸਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਨੂੰ ਕਿਹਾ ਕਿ ਉਹ ਰਜਿਸਟਰਡ ਕਿਰਤੀ ਕਾਮਿਆਂ ਨੂੰ ਵੱਧ ਤੋਂ ਵੱਧ ਟੀਕਾ ਕਰਨ ਲਈ ਉਤਸ਼ਾਹਤ ਕਰਨ । ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਟੀਕਾਕਰਨ ਅਤੇ ਟੈਸਟਿੰਗ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ, ਸਵੈ-ਸੇਵੀ ਸੰਸਥਾਵਾਂ,ਸਕੂਲਾਂ ਦੇ ਅਧਿਆਪਕਾਂ ਆਦਿ ਦਾ ਵੀ ਸਹਿਯੋਗ ਲੈ ਕੇ ਲੋਕਾਂ ਨੂੰ ਟੀਕਾਕਰਨ ਅਤੇ ਟੈਸਟਿੰਗ ਲਈ ਵੱਧ ਤੋਂ ਵੱਧ ਜਾਗਰੂਕ ਕਰਨ। ਇਸੇ ਤਰ੍ਹਾਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਸ਼ਹਿਰਾਂ ਵਿਚ ਵੀ ਟੀਕਾਕਰਨ ਅਤੇ ਟੈਸਟਿੰਗ ਮੁਹਿੰਮ ਤੇਜ਼ ਕਰਨ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਘਰੇਲੂ ਇਕਾਂਤਵਾਸ ਵਿੱਚ ਗਏ ਲੋਕਾਂ ਦੀ ਟਰੈਕਿੰਗ ਅਤੇ ਉਨ੍ਹਾਂ ਦੇ ਇਲਾਜ ਸਬੰਧੀ ਸਮੇਂ-ਸਮੇਂ ਜਾਣਕਾਰੀ ਹਾਸਲ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਘਰੇਲੂ ਇਕਾਂਤਵਾਸ ਦੀਆ ਜਾਰੀ ਹਦਾਇਤਾਂ/ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਜਾਵੇ ਅਤੇ ਉਨ੍ਹਾਂ ਨੂੰ ਫਤਹਿ ਕਿੱਟ ਵੀ ਮੁੱਹਈਆ ਕਰਵਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸਨਰ (ਜ) ਸ: ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸਨਰ (ਵਿਕਾਸ) ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ ਫ਼ਰੀਦਕੋਟ ਪੂਨਮ ਸਿੰਘ, ਐਸ.ਡੀ.ਐਮ ਕੋਟਕਪੂਰਾ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ ਜੈਤੋ ਡਾ. ਮਨਦੀਪ ਕੌਰ, ਸਿਵਲ ਸਰਜਨ ਡਾ. ਸੰਜੇ ਕਪੂਰ, ਡੀ.ਡੀ.ਪੀ.ਓ. ਸ੍ਰੀ ਬਲਜੀਤ ਸਿੰਘ ਕੈਂਥ, ਡਾ. ਚੰਦਰ ਸੇਖਰ, ਡਾ. ਕੁਲਦੀਪ ਧੀਰ, ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਦਿਉੜਾ, ਡਾ. ਹਰਿੰਦਰ ਸਿੰਘ, ਜਿਲ੍ਹਾ ਐਪੀਡਾਈਲੋਜਿਸਟ ਡਾ. ਹਰਜੋਤ ਕੌਰ, ਸ੍ਰੀ ਜਸਬੀਰ ਜੱਸੀ, ਸਰਬਦੀਪ ਸਿੰਘ ਰੋਮਾਣਾ ਅਤੇ ਹੋਰ ਹਾਜ਼ਰ ਸਨ।