ਫ਼ਰੀਦਕੋਟ: ਜ਼ਰੂਰੀ ਵਸਤਾਂ ਦੁੱਧ, ਡੇਅਰੀ, ਸਬਜ਼ੀਆਂ, ਫਲ ਆਦਿ ਦੀਆਂ ਦੁਕਾਨਾਂ ਨੂੰ ਲਾਕ ਡਾਊਨ ਦੌਰਾਨ ਛੋਟ
ਪਰਵਿੰਦਰ ਸਿੰਘ ਕੰਧਾਰੀ
- ਪੋਲਟਰੀ ਫਾਰਮ ਅਤੇ ਮੀਟ ਦੀਆਂ ਦੁਕਾਨਾਂ ਨੂੰ ਵੀ ਲਾਕਡਾਊਨ ਤੋਂ ਛੋਟ
ਫ਼ਰੀਦਕੋਟ 29 ਅਪ੍ਰੈਲ 2021 - ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਗ੍ਰਹਿ ਵਿਭਾਗ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਪੱਤਰ ਨੰਬਰ ਵਿੱਚ ਮੈਡੀਸਨ ਦੀਆਂ ਦੁਕਾਨਾਂ ਅਤੇ ਹੋਰ ਜਰੂਰੀ ਵਸਤਾਂ ਜਿਵੇਂ ਕਿ ਦੁੱਧ, ਡੇਅਰੀ, ਸਬਜ਼ੀਆਂ, ਫਲ ਆਦਿ ਦੀਆਂ ਦੁਕਾਨਾਂ ਨੂੰ ਸਨਿਚਰਵਾਰ ਅਤੇ ਐਤਵਾਰ ਨੂੰ ਲਾਕ ਡਾਊਨ ਦੌਰਾਨ ਛੋਟ ਦਿੱਤੀ ਗਈ ਸੀ। ਇਨ੍ਹਾਂ ਹੁਕਮਾਂ ਦੇ ਸਨਮੁੱਖ ਜਿਲ੍ਹਾ ਫਰੀਦਕੋਟ ਅੰਦਰ ਇਸ ਦਫਤਰ ਰਾਹੀਂ ਹੁਕਮ ਜਾਰੀ ਕੀਤੇ ਗਏ ਹਨ।
ਇਸ ਦਫ਼ਤਰ ਵੱਲੋਂ ਜਾਰੀ ਹੁਕਮ ਦੀ ਲਗਾਤਾਰਤਾ ਵਿੱਚ ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਗ੍ਰਹਿ ਵਿਭਾਗ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਪੱਤਰ ਰਾਹੀਂ ਹੋਏ ਹੁਕਮਾਂ ਦੀ ਪਾਲਣਾ ਵਿੱਚ ਹੁਣ ਜਿਲ੍ਹਾ ਫਰੀਦਕੋਟ ਅੰਦਰ ਪੋਲਟਰੀ ਫਾਰਮ ਅਤੇ ਮੀਟ ਦੀਆਂ ਦੁਕਾਨਾਂ ਨੂੰ ਵੀ ਸਨਿਚਰਵਾਰ ਅਤੇ ਐਤਵਾਰ ਨੂੰ ਲੋਕ ਡਾਊਨ ਤੋਂ ਛੋਟ ਦਿੱਤੀ ਗਈ ਹੈ।