ਫ਼ਸ ਗਿਆ ਪੇਚ: ਅਸਤੀਫਾ ਮਨਜ਼ੂਰ ਹੋਏ ਬਿਨਾਂ ਪਰਮਪਾਲ ਕੌਰ ਹੋਈ BJP ‘ਚ ਸ਼ਾਮਲ, ਭਗਵੰਤ ਮਾਨ ਨੇ ਦਿੱਤੇ ਕਾਰਵਾਈ ਦੇ ਸੰਕੇਤ
ਚੰਡੀਗੜ੍ਹ, 11 ਅਪ੍ਰੈਲ, 2024: ਅਸਤੀਫ਼ਾ ਮਨਜ਼ੂਰ ਹੋਏ ਬਿਨ੍ਹਾਂ ਸੀਨੀਅਰ ਆਈਏਐਸ ਅਫ਼ਸਰ ਪਰਮਪਾਲ ਕੌਰ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਤੇ ਹੁਣ ਸੀਐੱਮ ਭਗਵੰਤ ਮਾਨ ਨੇ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ਤੇ ਬਿਆਨ ਜਾਰੀ ਕਰਦਿਆਂ ਲਿਖਿਆ ਕਿ, ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ।
ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..
— Bhagwant Mann (@BhagwantMann) April 11, 2024