‘ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਕਰਵਾਇਆ ਅਧਿਆਪਕਾਂ ਲਈ ਸੈਮੀਨਾਰ
ਅਸ਼ੋਕ ਵਰਮਾ
ਭਗਤਾ ਭਾਈ,4 ਜੁਲਾਈ 2024:‘ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਵਿਖੇ ਅਧਿਆਪਕਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਦੋ-ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਲੁਧਿਆਣਾ, ਚੰਡੀਗੜ੍ਹ ਅਤੇ ਦਿੱਲੀ ਤੋਂ ਆਏ ਵਿਸ਼ੇ ਮਾਹਿਰਾਂ ਨੇ ਵਿਸ਼ਾ ਮਾਹਿਰਾਂ ਨੇ ਐਨ.ਸੀ. ਐਫ਼(ਨੈਸ਼ਨਲ ਕਰੀਕੁਲਮ ਫ਼ਰੇਮ ਵਰਕ) ਅਤੇ ਐਨ. ਈ. ਪੀ.(ਨੈਸ਼ਨਲ ਐਜ਼ੂਕੇਸ਼ਨ ਪਾਲਿਸੀ) ਤੋਂ ਇਲਾਵਾ ਵੱਖ-ਵੱਖ ਵਿਦਿਅਕ ਮੁੱਦਿਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਆਪਣੇ ਤਜ਼ਰਬੇ ਅਤੇ ਅਨੁਭਵ ਨੂੰ ਅਧਿਆਪਕਾਂ ਨਾਲ ਸਾਂਝਾ ਕੀਤਾ।
ਇਸ ਦੌਰਾਨ ਕਲਾਸਰੂਮ ਪ੍ਰਬੰਧ ਵਿਸ਼ੇ ਅਨੁਸਾਰ ਕਲਾਸ ਦਾ ਉਚਿੱਤ ਪ੍ਰਬੰਧ ਕਿਵੇਂ ਅਤੇ ਕਿਸ ਤਰ੍ਹਾਂ ਯੋਗ ਬਣਾਇਆ ਜਾਵੇ ਤਾਂ ਜੋ ਵਿਦਿਆਰਥੀਆਂ ਦੀ ਸਿੱਖਣ ਰੁਚੀ ਵਿੱਚ ਵਾਧਾ ਹੋ ਸਕੇ, ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਨਵੀਂ ਵਿੱਦਿਅਕ ਨੀਤੀ ਵਿੱਚ ਹੋਈਆਂ ਸੋਧਾਂ ਤੋਂ ਜਾਣੂ ਕਰਵਾਉਦਿਆਂ ਸਮਝਾਇਆ ਗਿਆ ਕਿ ਇਹ ਵਿਦਿਆਰਥੀਆਂ ਲਈ ਲਾਭਦਾਇਕ ਸਿੱਧ ਹੋਵੇਗੀ ਅਤੇ ਵਧੀਆ ਨਤੀਜੇ ਪ੍ਰਾਪਤ ਕੀਤੇ ਜਾ ਸਕਣਗੇ।
ਇਸ ਦੌਰਾਨ ਉਹਨਾਂ ਵੱਲੋਂ ਵੱਖ-ਵੱਖ ਐਕਟੀਵਿਟੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਦਾ ਅਧਿਆਪਕਾਂ ਨੇ ਪੂਰਾ ਆਨੰਦ ਮਾਣਿਆ।
ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸਾਹਿਬ ਸ੍ਰੀ ਰੂਪ ਲਾਲ ਬਾਂਸਲ ਊ ਉਹਨਾਂ ਨੂੰ ਟਰਾਫ਼ੀ ਅਤੇ ਸਨਮਾਨ ਚਿੰਂਨ੍ਹ ਦੇ ਕੇ ਸਨਮਾਨਿਤ ਕੀਤਾ ।ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ) ,ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਵੀ ਸੈਮੀਨਾਰ ਲਗਾਉਣ ਲਈ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।