‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਜਲੰਧਰ ਦੇ ‘ਇੰਡੀਆ ਸਪੋਰਟਸ ਗੁਡਜ਼ ਐਕਸਪੋ’ ਵਿੱਚ ਲਿਆ ਹਿੱਸਾ
- ਆਪਣੇ ਖੇਡਣ ਦੇ ਦਿਨਾਂ ਨੂੰ ਯਾਦ ਕਰਦਿਆਂ ਰਿੰਕੂ ਨੇ ਕਿਹਾ- ਮੈਂ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਦੁਬਾਰਾ ਖੇਡਣ ਲਈ ਪ੍ਰੇਰਿਤ ਕੀਤਾ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇਸ਼ ਦੀ ਸਪੋਰਟਸ ਕੈਪੀਟਲ 'ਤੇ ਜਲੰਧਰ ਬਣੇਗਾ ਸਪੋਰਟਸ ਗੁਡਜ਼ ਕੈਪੀਟਲ - ਰਿੰਕੂ
ਜਲੰਧਰ, 5 ਮਈ 202 3- ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਸ਼ੁੱਕਰਵਾਰ ਨੂੰ ਜਲੰਧਰ ਵਿਖੇ 'ਇੰਡੀਆ ਸਪੋਰਟਸ ਗੁਡਜ਼ ਐਕਸਪੋ' ਦੇ ਦੂਜੇ ਦਿਨ ਪ੍ਰਦਰਸ਼ਨੀ 'ਚ ਹਿੱਸਾ ਲਿਆ ਅਤੇ ਸਪੋਰਟਸ ਗੁਡਜ਼ ਦੇ ਕਾਰੋਬਾਰੀਆਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਇਸ ਸਮਾਗਮ ਲਈ ਜਲੰਧਰ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਆਏ ਸਪੋਰਟਸ ਗੁਡਜ਼ ਦੇ ਕਾਰੋਬਾਰੀਆਂ ਅਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਹਾਡੇ ਉਪਰਾਲੇ ਬੇਮਿਸਾਲ ਹਨ। ਅਜਿਹੇ ਯਤਨਾਂ ਨਾਲ ਪੰਜਾਬ ਦੇ ਖਿਡਾਰੀਆਂ ਦਾ ਹੌਸਲਾ ਉੱਚਾ ਹੋਵੇਗਾ ਅਤੇ ਸਪੋਰਟਸ ਗੁਡਜ਼ ਇੰਡਸਟਰੀ ਨੂੰ ਵੀ ਬਹੁਤ ਲਾਭ ਹੋਵੇਗਾ।
ਪ੍ਰਦਰਸ਼ਨੀ ਵਿੱਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸੁਸ਼ੀਲ ਰਿੰਕੂ ਨੇ ਕਿਹਾ ਕਿ ਇਹ ਮੇਰੀ ਖੁਸ਼ਕਿਸਮਤੀ ਹੈ ਕਿ ਮੈਨੂੰ 'ਇੰਡੀਆ ਸਪੋਰਟਸ ਗੁਡਜ਼ ਐਕਸਪੋ' ਆਉਣ ਦਾ ਮੌਕਾ ਮਿਲਿਆ। ਉਨ੍ਹਾਂ ਆਪਣੇ ਖੇਡਣ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ "ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਮੁੜ ਖੇਡਣ ਲਈ ਪ੍ਰੇਰਿਤ ਕੀਤਾ"।
ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਖਿਡਾਰੀਆਂ ਦੇ ਹਿੱਤ ਵਿੱਚ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੇ ਹਨ ਅਤੇ ਹਰ ਪੱਧਰ 'ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ। ਮੈਨੂੰ ਪੂਰਾ ਭਰੋਸਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇਸ਼ ਦੀ ਸਪੋਰਟਸ ਕੈਪੀਟਲ ਬਣੇਗਾ ਅਤੇ ਜਲੰਧਰ ਦੇਸ਼ ਦੀ ਸਪੋਰਟਸ ਗੁਡਜ਼ ਕੈਪੀਟਲ ਬਣੇਗਾ।