ਫਰੀਦਕੋਟ, 19 ਅਪ੍ਰੈਲ 2019 (ਦੇਵਾ ਨੰਦ ਸ਼ਰਮਾ): ਵਧੀਕ ਜ਼ਿਲ•ਾ ਮੈਜਿਟਰੇਟ ਫਰੀਦਕੋਟ ਸ: ਗੁਰਜੀਤ ਸਿੰਘ, ਪੀ ਸੀ ਐਸ ਵੱਲੋਂ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ•ਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ 17 ਮਈ 2019 ਤੋਂ 19 ਮਈ 2019 ਅਤੇ 23 ਮਈ 2019 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ਤੇ ਅਤੇ ਵੇਚਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਮੁੱਖ ਚੋਣ ਅਫਸਰ, ਪੰਜਾਬ ਚੰਡੀਗੜ• ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਮੁੱਖ ਚੋਣ ਕਮਿਸ਼ਨ, ਭਾਰਤ ਨਵੀਂ ਦਿੱਲੀ ਵੱਲੋਂ ਜਾਰੀ ਪੱਤਰ ਨੰ: 576/19/2019 ਈ.ਪੀ.ਐਸ (5PS) ਮਿਤੀ 22-03-2019 ਅਨੁਸਾਰ ਲੋਕ ਸਭਾ ਆਮ ਚੋਣਾ ਮਿਤੀ 19-05-2019 ਨੂੰ ਹੋ ਰਹੀਆਂ ਹਨ। ਇਨ•ਾਂ ਚੋਣਾਂ ਦੌਰਾਨ ਕਿਸੇ ਵੀ ਤਰ•ਾਂ ਦੇ ਨਸ਼ੀਲੇ ਪਦਾਰਥ ਅਤੇ ਸ਼ਰਾਬ ਆਦਿ ਨਹੀਂ ਵੇਚੀ ਜਾ ਸਕਦੀ। ਇਨ•ਾਂ ਹਦਾਇਤਾਂ ਅਨੁਸਾਰ ਵੋਟਾਂ ਤੋਂ ਦੋ ਦਿਨ ਪਹਿਲਾਂ ਅਤੇ ਵੋਟਾਂ ਵਾਲੇ ਦਿਨ ਭਾਵ ਮਿਤੀ 17-05-2019 ਤੋਂ ਮਿਤੀ 19-5-2019 ਅਤੇ ਮਿਤੀ 23-05-2019 ਨੂੰ ਗਿਣਤੀ ਵਾਲੇ ਦਿਨ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ।
ਇਸ ਲਈ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ•ੇ ਅੰਦਰ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ਤੇ ਅਤੇ ਵੇਚਣ ਤੇ ਪੂਰਨ ਤੌਰ ਤੇ ਰੋਕ ਲਗਾਈ ਗਈ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਤੇ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ। ਇਸ ਹੁਕਮ ਨੂੰ ਪੂਰਨ ਤੌਰ ਤੇ ਲਾਗੂ ਕਰਾਉਣ ਲਈ ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਅਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਫਰੀਦਕੋਟ ਜ਼ਿੰਮੇਵਾਰ ਹੋਣਗੇ।