← ਪਿਛੇ ਪਰਤੋ
ਲੁਧਿਆਣਾ, 14 ਅਕਤੂਬਰ, 2016 : ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਅਕਤੂਬਰ ਨੂੰ ਲੁਧਿਆਣਾ ਵਿਖੇ ਆ ਰਹੇ ਹਨ। ਇਥੇ ਉਹ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਹੋਣ ਵਾਲੇ ਸੈਮੀਨਾਰ ਵਿਚ ਹਿੱਸਾ ਲੈਣਗੇ। ਸ਼ੁਕਰਵਾਰ ਨੂੰ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਜ਼ਿਲਾ ਪ੍ਰਸ਼ਾਸਨ ਅਤੇ ਲੋਕਲ ਭਾਜਪਾ ਅਗਵਾਈ ਨਾਲ ਕੋਆਰਡੀਨੇਸ਼ਨ ਲਈ ਬੈਠਕ ਵੀ ਕੀਤੀ। ਸ਼ਵੇਤ ਮਲਿਕ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ 18 ਅਕਤੂਬਰ ਨੂੰ ਪੀ. ਯੂ. 'ਚ ਐਮ.ਐਸ. ਐਮ. ਈ. ਵਲੋਂ ਕਰਵਾਏ ਜਾ ਰਹੇ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਣਗੇ, ਜਿਸ ਲਈ ਜ਼ਿਲਾ ਪ੍ਰਸ਼ਾਸਨ ਅਤੇ ਭਾਜਪਾ ਅਗਵਾਈ 'ਚ ਬੈਠਕ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 8 ਐਵਾਰਡੀ ਸਨਅਤਕਾਰਾਂ ਨੂੰ ਸਣਮਾਨਤ ਵੀ ਕੀਤਾ ਜਾਵੇਗਾ।
Total Responses : 267