ਚੰਡੀਗੜ੍ਹ, 2 ਜੁਲਾਈ 2020: ਪੰਜਾਬ ਸਰਕਾਰ ਨੇ ਅੱਜ 2 ਆਈ.ਏ.ਐਸ ਅਧਿਕਾਰੀਆਂ ਅਤੇ 1 ਪੀ.ਸੀ.ਐਸ ਅਧਿਕਾਰੀ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇੇ/ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀ ਸ੍ਰੀ ਚੰਦਰ ਗੈਂਦ ਨੰੂ ਕਮਿਸ਼ਨਰ, ਪਟਿਆਲਾ ਡਿਵੀਜ਼ਨ, ਪਟਿਆਲਾ ਤੈਨਾਤ ਕੀਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਣਸ਼ਿਆਮ ਥੋਰੀ ਨੰੂ ਮੁੱਖ ਕਾਰਜਕਾਰੀ ਅਧਿਕਾਰੀ, ਜੰਗ-ਏ-ਆਜ਼ਾਦੀ ਯਾਦਗਾਰ ਫ਼ਾਊਂਡੇਸ਼ਨ, ਜਲੰਧਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੀ.ਸੀ.ਐਸ. ਅਧਿਕਾਰੀ ਸਕੱਤਰ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਸ੍ਰੀ ਅਮਨਦੀਪ ਬਾਂਸਲ ਨੰੂ ਵਧੀਕ ਸਕੱਤਰ, ਮੈਡੀਕਲ ਸਿੱਖਿਆ ਤੇ ਖੋਜ ਦਾ ਵਾਧੂ ਚਾਰਜ ਦਿੱਤਾ ਗਿਆ ਹੈ।