← ਪਿਛੇ ਪਰਤੋ
ਨਵੀਂ ਦਿੱਲੀ, 9 ਨਵੰਬਰ, 2016 : ਕੇਂਦਰ ਸਰਕਾਰ ਵੱਲੋਂ 2000 ਦਾ ਨੋਟ ਜਾਰੀ ਕਰਨ ਸਬੰਧੀ ਬੋਲਦਿਆਂ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੇ ਕਿਹਾ ਕਿ ਮੋਦੀ ਸਰਕਾਰ ਨੇ ਜੇਕਰ 500 ਅਤੇ 1000 ਦੇ ਨੋਟ ਬੰਦ ਕਰ ਦਿੱਤੇ ਹਨ ਤਾਂ ਸਰਕਾਰ ਵੱਲੋਂ 2000 ਦਾ ਨੋਟ ਕਿਉਂ ਜਾਰੀ ਕੀਤਾ ਜਾ ਰਿਹਾ ਹੈ, ਇਸ ਦੀ ਸਮਝ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਦਾ ਕੋਈ ਖ਼ਿਆਲ ਨਹੀਂ ਰੱਖਿਆ ਗਿਆ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ 500 ਅਤੇ 1000 ਦੇ ਨੋਟ ਬੰਦ ਕਰ ਦੇ ਐਲਾਨ ਨੂੰ ਮੋਦੀ ਸਰਕਾਰ ਦਾ ਤੁਗ਼ਲਕੀ ਫ਼ਰਮਾਨ ਦੱਸਿਆ ਹੈ।
Total Responses : 267