ਫਿਰੋਜ਼ਪੁਰ 10 ਅਗਸਤ 2020 : ਜ਼ਿਲ੍ਹਾ ਫਿਰੋਜ਼ਪੁਰ ਦੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਵਿਸ਼ੇਸ ਮੁਹਿੰਮ ਵਿੱਢੀ ਹੋਈ ਹੈ। ਇਸੇ ਮੁਹਿੰਮ ਦੇ ਚੱਲਦਿਆਂ ਜ਼ਿਲ੍ਹਾ ਫਿਰੋਜ਼ਪੁਰ ਦੀ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਹੈ। ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਦੱਸਿਆ ਕਿ ਜਦ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਰਾਜ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਬੰਬ ਬੰਡਾਲਾ ਨੌ ਕੋਲੋਂ 50 ਕਿਲੋ ਲਾਹਣ, ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਰਤਨ ਸਿੰਘ ਵਾਸੀ ਪਿੰਡ ਵਕੀਲਾਂ ਵਾਲਾ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ, ਚੰਨਾ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਕੋਲੋਂ 60 ਲੀਟਰ ਲਾਹਣ, ਬਿੰਦਰ ਸਿੰਘ ਪੁੱਤਰ ਮੱਲ ਸਿੰਘ ਵਾਸੀ ਪਿੰਡ ਰਾਓ ਕੇ ਹਿਠਾੜ ਕੋਲੋਂ 25 ਲੀਟਰ ਲਾਹਣ ਸਮੇਤ ਭੱਠੀ ਦਾ ਸਾਮਾਨ, ਸ਼ੇਰਾ ਪੁੱਤਰ ਬੰਤਾ ਵਾਸੀ ਪਿੰਡ ਚਾਂਦੀ ਵਾਲਾ ਕੋਲੋਂ 1000 ਲੀਟਰ ਲਾਹਣ, ਗੁਰਮੇਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਖੁੰਦਰ ਗੱਟੀ ਕੋਲੋਂ 1000 ਲੀਟਰ ਲਾਹਣ, ਕੁਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਵਲੂਰ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਸਤਪਾਲ ਪੁੱਤਰ ਸਰਜਾ ਵਾਸੀ ਪਿੰਡ ਅਲੀ ਕੇ ਹਾਲ ਦੁਲਚੀ ਕੇ ਰੋਡ ਬਾਗ ਵਾਲੀ ਬਸਤੀ ਸਿਟੀ ਫਿਰੋਜ਼ਪੁਰ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕਰਕੇ ਫਰਾਰ ਹੋਏ ਵਿਅਕਤੀਆਂ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।