ਕੋਵਿਡ-19 ਮੱਦੇਨਜ਼ਰ ਸਮਾਜਿਕ ਦੂਰੀ ਦਾ ਰੱਖਿਆ ਜਾਵੇਗਾ ਵਿਸੇਸ ਧਿਆਨ-ਜ਼ਿਲ੍ਹਾ ਰੁਜ਼ਗਾਰ ਅਫਸ਼ਰ
ਹਰਿੰਦਰ ਨਿੱਕਾ
ਸੰਗਰੂਰ, 10 ਅਗਸਤ 2020: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿੱਚ ਜ਼ਿਲ੍ਹੇ ਦੇ ਕਰੀਅਰ ਕਾਊਂਸਲਰ ਸੁਮਿੰਦਰ ਕੌਰ ਵੱਲੋਂ ਕੋਰੋਨਾ ਦੀ ਮਾਹਾਂਮਾਰੀ ਦੇ ਚੱਲਦੇ ਆਨ-ਲਾਇਨ ਕਰੀਅਰ ਕਾਊਂਸਲਿੰਗ Zoom 1pp ਉੱਪਰ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਤੇ ਟੇ੍ਰਨਿੰਗ ਅਫ਼ਸਰ ਸ੍ਰੀ ਗੁਰਤੇਜ਼ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ 30 ਗਰੁੱਪ ਅਤੇ 151 ਪ੍ਰਾਰਥੀਆਂ ਨੂੰ ਆਨ-ਲਾਇਨ ਮੁਫਤ ਕਰੀਅਰ ਕਾਊਂਸਲਿੰਗ ਜੁਲਾਈ-2020 ਮਹੀਨੇ ਦਿੱਤੀ ਗਈ, ਜਿਸ ਦਾ ਮੰਤਵ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਚੱਲ ਰਹੀਆਂ ਸਹੂਲਤਾਂ ਸਬੰਧੀ ਕਰੀਅਰ ਕਾਊਂਸਲਿੰਗ, ਸਵੈ-ਰੋਜ਼ਗਾਰ, ਲੋਨ ਸਬੰਧੀ, ਵਿਦੇਸ਼ੀ ਕਾਊਂਸਲਿੰਗ, ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਸਬੰਧੀ ਕਾਊਂਸਲਿੰਗ ਕਰਕੇ ਗਾਇਡੈਂਸ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦੇ ਸੁਨਿਹਰੇ ਭਵਿੱਖ ਲਈ ਕਰੀਅਰ ਸਬੰਧੀ ਦਿਸ਼ਾ ਨਿਰਦੇਸ਼ ਦੀ ਇਹ ਸੁਵਿਧਾ ਹੁਣ ਵੀ ਲਗਾਤਾਰ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਮਹੀਨਾ ਸਤੰਬਰ ਵਿੱਚ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ ਪੰਜਾਬ ਵੱਲੋਂ 24 ਸਤੰਬਰ 2020 ਤੋਂ 30 ਸਤੰਬਰ 2020 ਤੱਕ ਰਾਜ ਪੱਧਰ ਤੇ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਹਨਾਂ ਮੇਲਿਆਂ ਵਿੱਚ ਕਰੋਨਾ-ਮਹਾਂਮਾਰੀ ਨੂੰ ਮੱਦੇਨਜ਼ਰ ਰੱਖਦੇ ਹੋਏ ਸਮਾਜਿਕ ਦੂਰੀ (ਸੋਸਲ ਡਿਸਟੈਂਸ) ਦਾ ਹਰ ਪੱਧਰ ਤੇ ਧਿਆਨ ਰੱਖਿਆ ਜਾਵੇਗਾ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਦੇ 4255 ਹੈਲਪਲਾਇਨ ਨੰਬਰ 98779-18167 ਤੇ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।