Photo Source News18 (Punjab Haryana Himachal)
ਨਵੀਂ ਦਿੱਲੀ, 10 ਫਰਵਰੀ 2021 - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੰਗਲਵਾਰ ਦੇਰ ਰਾਤ ਪੰਜਾਬ ਦੇ ਹੁਸ਼ਿਆਰਪੁਰ ਤੋਂ ਦਿੱਲੀ ਹਿੰਸਾ ਮਾਮਲੇ ਵਿੱਚ ਦੋਸ਼ੀ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਵੱਲੋਂ ਉਸ ਦੀ ਖਬਰ ਦੇਣ 'ਤੇ 50,000 ਰੁਪਏ ਦਾ ਇਨਾਮ ਵੀ ਰੱਖਿਆ ਸੀ।
ਬੁੱਧਵਾਰ ਸਵੇਰੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਿਹਾ ਕਿ ਗਣਤੰਤਰ ਦਿਵਸ ਹਿੰਸਾ ਮਾਮਲੇ ਦੇ ਇਕ ਹੋਰ ਦੋਸ਼ੀ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਬੀਤੀ ਰਾਤ ਉਸ ਨੂੰ ਪੰਜਾਬ ਦੇ ਹੁਸ਼ਿਆਰਪੁਰ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ।