35000 ਕੱਚੇ ਮੁਲਾਜ਼ਮ ਹੋਣਗੇ ਪੱਕੇ- ਭਗਵੰਤ ਮਾਨ ਨੇ ਕੀਤਾ ਐਲਾਨ ( ਪੂਰੀ ਵੀਡੀਉ ਦੇਖੋ )
ਚੰਡੀਗੜ੍ਹ, 22 ਮਾਰਚ 2022 - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਐਲਾਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਸੰਬੰਧੀ ਉਨ੍ਹਾਂ ਨੇ ਦੱਸਿਆ ਕਿ ਗਰੁੱਪ-ਸੀ. ਤੇ ਗਰੁੱਪ-ਡੀ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਅਤੇ ਇਹ ਕਾਨੂੰਨ ਅਗਲੇ ਸੈਸ਼ਨ 'ਚ ਲਿਆਂਦਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਦਿਨ-ਰਾਤ ਇਕ ਕੀਤਾ ਹੋਇਆ ਹੈ ਤਾਂ ਜੋ ਅਸੀਂ ਲੋਕ ਪੱਖੀ ਫ਼ੈਸਲੇ ਲੈ ਸਕੀਏ।
ਮੁੱਖ ਮੰਤਰੀ ਵੱਲੋਂ ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ, ਵੀਡੀਓ ਵੀ ਦੇਖੋ