ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਪ੍ਰਵੀਨ ਕੁਮਾਰ ਥਿੰਦ
ਮੋਗਾ, 28 ਜਨਵਰੀ, 2017 : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਪ੍ਰਵੀਨ ਕੁਮਾਰ ਥਿੰਦ ਨੇ ਦੱਸਿਆ ਕਿ 4 ਫ਼ਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਕਾਰਨ ਹਰੇਕ ਵੋਟਰ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜ਼ਿਲ੍ਹੇ ਵਿੱਚ ਸਥਿਤ ਵਪਾਰਕ ਤੇ ਉਦਯੋਗਿਕ ਜਾਂ ਇਸ ਤਰ੍ਹਾਂ ਦੇ ਹੋਰ ਅਦਾਰਿਆਂ ਵਿੱਚ 4 ਫ਼ਰਵਰੀ, 2017 ਨੂੰ ਵੋਟਾਂ ਵਾਲੇ ਦਿਨ ਛੁੱਟੀ ਰਹੇਗੀ। ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135-ਬੀ ਤਹਿਤ ਜਾਰੀ ਕੀਤੇ ਇਨ੍ਹਾਂ ਹੁਕਮਾਂ ਅਨੁਸਾਰ ਇਸ ਦਿਨ ਨੂੰ ਪੇਡ ਛੁੱਟੀ ਐਲਾਨਿਆ ਗਿਆ ਹੈ ਅਤੇ ਇਸ ਦਿਨ ਛੁੱਟੀ ਬਦਲੇ ਕੋਈ ਵੀ ਅਦਾਰਾ ਆਪਣੇ ਕ੍ਰਮਚਾਰੀਆਂ/ਕਾਮਿਆਂ ਦੀ ਤਨਖਾਹ ਵਿੱਚ ਕਟੌਤੀ ਨਹੀਂ ਕਰੇਗਾ।