ਹਰਿੰਦਰ ਨਿੱਕਾ
- ਕੋਰੋਨਾ ਵਾਇਰਸ ਦੇ ਸੰਪਰਕ ’ਚ ਆਉਣ ਤੋਂ ਬਚਣ ਲਈ ਮਾਸਕ ਪਾਉਣਾ ਤੇ ਆਪਸੀ ਦੂਰੀ ਦਾ ਖਿਆਲ ਰੱਖਣਾ ਬੇਹੱਦ ਜ਼ਰੂਰੀ: ਡਿਪਟੀ ਕਮਿਸ਼ਨਰ
ਸੰਗਰੂਰ, 1 ਸਤੰਬਰ 2020 - ਕੋਵਿਡ-19 ਨੂੰ ਮਾਤ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਅੱਜ ਜ਼ਿਲਾ ਸੰਗਰੂਰ ’ਚ 44 ਮਰੀਜ਼ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਕੋਰੋਨਾਵਾਇਰਸ ਨੂੰ ਮਾਤ ਦੇਣ ਵਾਲੇ ਇਨਾਂ 44 ਮਰੀਜ਼ਾਂ ’ਚੋਂ 4 ਕੋਵਿਡ ਕੇਅਰ ਸੈਂਟਰ ਘਾਬਦਾਂ, 4 ਸਿਵਲ ਹਸਪਤਾਲ ਸੰਗਰੂਰ, 4 ਸਿਵਲ ਹਸਪਤਾਲ ਮਲੇਰਕੋਟਲਾ, 2 ਕੋਵਿਡ ਕੇਅਰ ਸੈਂਟਰ ਭੋਗੀਵਾਲ, 1 ਸਰਕਾਰੀ ਮੈਡੀਕਲ ਕਾਲਜ ਪਟਿਆਲਾ, 1 ਡੀ.ਐਮ.ਸੀ. ਲੁਧਿਆਣਾ ਅਤੇ 28 ਜਣੇ ਘਰ ਇਕਾਂਤਵਾਸ ’ਚ ਠੀਕ ਹੋਏ।
ਰਾਮਵੀਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ਸਰਕਾਰ ਵੱਲੋਂ ਲਾਕਡਾਊਨ ’ਚ ਢਿੱਲ ਦਿੱਤੀ ਗਈ ਹੈ ਪਰ ਸਾਨੂੰ ਆਪਣੇ ਬਚਾਅ ਲਈ ਪੂਰੀ ਸਾਵਧਾਨੀ ਵਰਤਣ ਦੀ ਲੋੜ ਹੈ। ਉਨਾਂ ਕਿਹਾ ਕਿ ਘਰ ਤੋਂ ਬਾਹਰ ਨਿਕਲਣ ਮੌਕੇ ਮਾਸਕ ਪਹਿਨਣ ਤੇ ਇੱਕ ਦੂਜੇ ਤੋਂ ਆਪਸੀ ਦੂਰੀ ਦਾ ਖਿਆਲ ਰੱਖਿਆ ਜਾਵੇ ਅਤੇ ਜ਼ਰੂਰੀ ਲੋੜ ਪੈਣ ’ਤੇ ਹੀ ਭੀੜ ਵਾਲੀ ਥਾਂ ਦਾ ਦੌਰਾ ਕੀਤਾ ਜਾਵੇ। ਉਨਾਂ ਕਿਹਾ ਕਿ ਨਾਲ ਹੀ ਕੋਵਿਡ-19 ਦਾ ਕੋਈ ਵੀ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਸੈਂਪਿਗ ਕਰਵਾਈ ਜਾਵੇ।