ਹਰੀਸ਼ ਕਾਲੜਾ
- ਚੰਡੀਗੜ੍ਹ ਪੀ.ਜੀ.ਆਈ. ਵਿਖੇ ਚੱਲ ਰਿਹੇ ਪਿੰਡ ਚਤਾਮਲੀ ਨਿਵਾਸੀ ਵਿਅਕਤੀ ਦਾ ਕੇਸ ਚੰਡੀਗੜ੍ਹ ਵਿਖੇ ਹੀ ਹੋਵੇਗਾ ਕਾਊਂਟ
ਰੂਪਨਗਰ, 07 ਅਪ੍ਰੈਲ 2020 - ਕੋਰੋਨਾ ਵਾਇਰਸ ਦੇ ਜ਼ਿਲ੍ਹੇ ਵਿੱਚ ਕੁੱਲ 2 ਕੇਸ ਪਾਜ਼ੀਟਿਵ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਜ਼ਿਲ੍ਹਾ ਰੋਪੜ ਦੇ ਸਬ ਡਵੀਜ਼ਨ ਮੋਰਿੰਡਾ ਦੇ ਪਿੰਡ ਚਤਾਮਲੀ ਨਿਵਾਸੀ ਦੇ ਇੱਕ ਵਿਅਕਤੀ ਦਾ ਇਲਾਜ ਪਹਿਲਾਂ ਤੋਂ ਹੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਚਲ ਰਿਹਾ ਹੈ। ਇਹ ਪਾਜ਼ੀਟਿਵ ਕੇਸ ਚੰਡੀਗੜ੍ਹ ਵਿਖੇ ਹੀ ਕਾਊਂਟ ਕੀਤਾ ਜਾਣਾ ਹੈ। ਇਸ ਤਰ੍ਹਾਂ ਨਾਲ ਜ਼ਿਲ੍ਹੇ ਵਿੱਚ ਕੁੱਲ 2 ਕੇਸ ਹੀ ਪਾਜ਼ੀਟਿਵ ਹਨ। ਇਸ ਤਰ੍ਹਾਂ ਨਾਲ ਜ਼ਿਲ੍ਹੇ ਵਿੱਚ ਲਏ ਗਏ 47 ਸੈਂਪਲਾਂ ਵਿਚੋਂ ਹੁਣ 45 ਦੀ ਰਿਪੋਰਟ ਨੈਗਟਿਵ, 0 ਪੈਡਿੰਗ ਅਤੇ 02 ਕੇਸ ਪਾਜ਼ੀਟਿਵ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿ ਪਾਜ਼ੀਟਿਵ ਕੇਸਾਂ ਵਿਚੋਂ ਚਤਾਮਲੀ ਨਿਵਾਸੀ ਇੱਕ ਵਿਅਕਤੀ ਦਾ ਇਲਾਜ ਜ਼ੋ ਕਿ ਪੀ.ਜੀ.ਆਈ ਚੰਡੀਗੜ੍ਹ ਚੱਲ ਰਿਹਾ ਹੈ, ਦੇ 2 ਪਰਿਵਾਰਕ ਮੈਬਰਾਂ ਦਾ ਇਲਾਜ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ਵਿਖੇ ਕੀਤਾ ਜਾ ਰਿਹਾ ਹੈ।