ਪੰਜਾਬ ਸਰਕਾਰ ਨੇ ਅੱਜ 5 ਸੀਨੀਅਰ ਆਈ.ਏ.ਐਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇੇ/ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੂੰ ਵਧੀਕ ਮੁੱਖ ਸਕੱਤਰ ਪਾਵਰ ਤਾਇਨਾਤ ਕੀਤਾ ਗਿਆ ਹੈ, ਉਨ੍ਹਾਂ ਨੂੰ ਨਵੇਂ ਤੇ ਨਵਿਆਉਣਯੋਗ ਊਰਜਾ ਸਰੋਤ ਦੇ ਵਧੀਕ ਪ੍ਰਮੁੱਖ ਸਕੱਤਰ ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।ਜਦਕਿ ਸ੍ਰੀ ਕੇ.ਏ.ਪੀ ਸਿਨਹਾ,ਪ੍ਰਮੁੱਖ ਸਕੱਤਰ ਵਿੱਤ ਨੰੂ ਫੂਡ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਦਾ ਵਾਧੂ ਚਾਰਜ, ਸ੍ਰੀ ਜਸਪਾਲ ਸਿੰਘ ਪ੍ਰਮੁੱਖ ਸਕੱਤਰ ਪਲਾਨਿੰਗ ਨੂੰ ਪਸ਼ੂ ਪਾਲਣ,ਡੇਅਰੀ ਵਿਕਾਸ ਤੇ ਮੱਛੀ ਪਾਲਣ ਦੇ ਵਾਧੂ ਚਾਰਜ ਸਮੇਤ ਪ੍ਰਮੁੱਖ ਸਕੱਤਰ ਚੋਣਾਂ ਦਾ ਵਾਧੂ ਚਾਰਜ ,ਸ੍ਰੀ ਕੇ ਸਿਵਾ ਪ੍ਰਸਾਦ ਪ੍ਰਮੁੱਖ ਸਕੱਤਰ ਟਰਾਂਸਪੋਰਟ ਨੂੰ ਖੇਡਾਂ ਤੇ ਯੁਵਕ ਸੇਵਾਵਾਂ ਦੇ ਪ੍ਰਮੁੱਖ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸ੍ਰੀ ਹੁਸਨ ਲਾਲ ਨੂੰ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਜੋਂ ਤਾਇਨਾਤ ਕੀਤਾ ਗਿਆ ਹੈ।