← ਪਿਛੇ ਪਰਤੋ
ਫਿਰੋਜ਼ਪੁਰ 18 ਜੂਨ 2020 : ਜ਼ਿਲ੍ਹਾ ਫਿਰੋਜ਼ਪੁਰ ਦੀ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ। ਇਸ ਮੁਹਿੰਮ ਦੇ ਚੱਲਦਿਆਂ ਜ਼ਿਲ੍ਹਾ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਔਰਤ ਨੁੰ ਹੈਰੋਇਨ ਅਤੇ ਇਕ ਵਿਅਕਤੀ ਕੋਲੋਂ 3000 ਨਸ਼ੀਲੀਆਂ ਗੋਲੀਆਂ ੁਬਰਾਮਦ ਕਰਕੇ ਤਿੰਨ ਜਣਿਆਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਐੱਨਡੀਪੀਐਕਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਦੇ ਏਐੱਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਸ਼ਾਨ ਇਨਕਲੇਵ ਗੁਰੂਹਰਸਹਾਏ ਵਿਖੇ ਮੌਜ਼ੂਦ ਸੀ ਤਾਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ਣ ਰਾਣੀ ਪਤਨੀ ਅਸ਼ਵਨੀ ਵਾਸੀ ਬਸਤੀ ਗੁਰੂ ਕਰਮ ਸਿੰਘ ਵਾਲੀ ਜੋ ਹੈਰੋਇਨ ਵੇਚਣ ਦੀ ਆਦੀ ਹੈ ਤੇ ਹੁਣ ਵੀ ਆਪਣੇ ਘਰ ਦੇ ਬਾਹਰ ਬਣੀ ਛੱਪਰੀ ਦੇ ਥੱਲੇ ਬੈਠਕੇ ਹੈਰੋਇਨ ਵੇਚ ਰਹੀ ਹੈ। ਪੁਲਿਸ ਨੇ ਦੱਸਿਆ ਕਿ ਜਦ ਉਕਤ ਜਗ੍ਹਾ ਉਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ਣ ਰਾਣੀ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਦੇ ਏਐੱਸਆਈ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਡੇਰਾ ਰਾਧਾ ਸੁਵਾਮੀ ਪਿੰਡ ਲੱਲੇ ਕੋਲ ਮੌਜ਼ੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸੰਨੀ ਸਿੰਘ ਉਰਫ ਕਾਲਾ ਪੁੱਤਰ ਨਛੱਤਰ ਸਿੰਘ ਵਾਸੀ ਵਾਰਡ ਨੰਬਰ 13 ਤਲਵੰਡੀ ਭਾਈ ਜੋ ਨਸ਼ੀਲੀਆਂ ਗੋਲੀਆਂ ਦੋਸ਼ੀ ਗੋਨਾ ਵਾਸੀ ਪਿੰਡ ਚੋਟੀਆਂ ਕਲਾਂ ਤੋਂ ਲਿਆ ਕੇ ਵੇਚਣ ਦਾ ਆਦੀ ਹੈ ਤੇ ਸੰਨੀ ਅੱਜ ਵੀ ਆਪਣੇ ਮੋਟਰਸਾਈਕਲ ਸਪਲੈਂਡਰ ਨੰਬਰ ਪੀਬੀ 05 ਯੂ 9118 ਤੇ ਤਲਵੰਡੀ ਭਾਈ ਤੋਂ ਹਰਾਜ ਵਾਲੇ ਪਾਸੇ ਨੂੰ ਆ ਰਿਹਾ ਹੈ। ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਦੋਸ਼ੀ ਸੰਨੀ ਨੂੰ ਸਮੇਤ ਮੋਟਰਸਾਈਕਲ ਕਾਬੂ ਕੀਤਾ ਤੇ ਇਸ ਕੋਲੋਂ 3000 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਥਾਣਾ ਗੁਰੂਹਰਸਹਾਏ ਅਤੇ ਥਾਣਾ ਤਲਵੰਡੀ ਭਾਈ ਵਿਖੇ ਮਾਮਲੇ ਦਰਜ ਕੀਤੇ ਗਏ ਹਨ।
Total Responses : 267