ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 4 ਅਕਤੂਬਰ 2019 - ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੇ ਤਾਲਮੇਲ ਕਮੇਟੀ ਦੀ ਇਕੱਤਰਤਾ ਲਈ ਪਹੁੰਚੇ ਹਨ।। ਇਸ ਮੌਕੇ ਉਨ•ਾਂ ਦੇ ਨਾਲ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ ਮੌਜੂਦ ਸਨ। ਜ਼ਿਕਰਯੋਗ ਹੈ ਕਿ ਅੱਜ ਸ਼੍ਰੋਮਣੀ ਕਮੇਟੀ ਵੱਲੋਂ 550 ਪ੍ਰਕਾਸ਼ ਪੁਰਬ ਦੀ ਇਕੱਤਰਤਾ ਕੀਤੀ। ਜਿਸ 'ਚ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋਏ ਉਧਰ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਬੈਠਕ 'ਚ ਸ਼ਾਮਿਲ ਨਾ ਹੋਣ ਦਾ ਐਲਾਨ ਕੀਤਾ ਹੋਇਆ ਹੈ।
ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ ਅਤੇ ਹਰੀਆਂ ਵੇਲਾਂ ਵਾਲੇ ਮਹਾਂਪੁਰਸ਼ਾਂ ਵਲੋਂ ਬਾਬਾ ਨੌਰੰਗ ਸਿੰਘ ਜੀ ਸ਼ਾਮਲ ਹੋਏ। ਬੈਠਕ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਕਿ ਬੈਠਕ ਬਹੁਤ ਹੀ ਸਦਭਾਵਨਾ ਵਾਲੇ ਮਾਹੌਲ 'ਚ ਹੋਈ ਹੈ ਅਤੇ ਆਸ ਹੈ ਕਿ 12 ਨਵੰਬਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਲੋਂ ਇੱਕ ਹੀ ਮੰਚ 'ਤੇ ਮਿਲ ਕੇ ਮਨਾਇਆ ਜਾਵੇਗਾ।। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਆਉਂਦੇ ਦਿਨਾਂ 'ਚ ਤਾਲਮੇਲ ਕਮੇਟੀ ਦੀ ਇੱਕ ਹੋਰ ਬੈਠਕ ਕੀਤੀ ਜਾਵੇਗੀ। ਇੱਥੇ ਇਹ ਦੱਸਣਯੋਗ ਹੈ ਕਿ ਅੱਜ ਦੀ ਇਸ ਬੈਠਕ 'ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਨਹੀਂ ਹੋਏ ਹਨ।।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੀ ਹਾਜ਼ਰ ਸਨ।.