70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਦਾ 5 ਲੱਖ ਤਕ ਦਾ ਮੁਫਤ ਇਲਾਜ ਹੋਵੇਗਾ- 6 ਕਰੋੜ ਸੀਨੀਅਰ ਨਾਗਰਿਕਾਂ ਮੋਦੀ ਕੈਬਿਨੇਟ ਦਾ ਵੱਡਾ ਫੈਸਲਾ
ਨਵੀਂ ਦਿੱਲੀ , 11 ਸਤੰਬਰ, 2024:
ਕੇਂਦਰ ਸਰਕਾਰ ਨੇ ਦੇਸ਼ ਦੇ 6 ਕਰੋੜ ਬਜ਼ੁਰਗਾਂ ਲਈ ਵੱਡਾ ਐਲਾਨ ਕੀਤਾ ਹੈ। ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (PMJAY) ਦੇ ਤਹਿਤ ਦੇਸ਼ ਦੇ 70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਦਾ 5 ਲੱਖ ਰੁਪਏ ਤੱਕ ਮੁਫਤ ਇਲਾਜ ਹੋਵੇਗਾ।
ਇਸ ਯੋਜਨਾ ਦੇ ਤਹਿਤ ਸੀਨੀਅਰ ਨਾਗਰਿਕਾਂ ਨੂੰ 5 ਲੱਖ ਰੁਪਏ ਤੱਕ ਦੇ ਇਲਾਜ ਲਈ ਕੋਈ ਪੈਸਾ ਨਹੀਂ ਦੇਣਾ ਪਵੇਗਾ।
ਇਸ ਯੋਜਨਾ ਨੂੰ ਬੁੱਧਵਾਰ ਨੂੰ ਹੋਈ ਮੋਦੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਜਿਹੜੇ ਪਰਿਵਾਰ ਪਹਿਲਾਂ ਹੀ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦੇ ਤਹਿਤ ਕਵਰ ਕੀਤੇ ਗਏ ਹਨ, ਅਜਿਹੇ ਪਰਿਵਾਰਾਂ ਦੇ ਸੀਨੀਅਰ ਨਾਗਰਿਕਾਂ ਨੂੰ ਇਸ ਯੋਜਨਾ ਦਾ ਵਾਧੂ ਲਾਭ ਮਿਲੇਗਾ। ਯਾਨੀ ਉਨ੍ਹਾਂ ਘਰਾਂ ਦੇ ਸੀਨੀਅਰ ਨਾਗਰਿਕਾਂ ਨੂੰ 5 ਲੱਖ ਰੁਪਏ ਤੱਕ ਦਾ ਟਾਪ ਅੱਪ ਕਵਰੇਜ ਦਿੱਤਾ ਜਾਵੇਗਾ।
ਇਸ ਵਿੱਚ ਦੇਸ਼ ਦੇ 4.5 ਕਰੋੜ ਪਰਿਵਾਰ ਸ਼ਾਮਲ ਹੋਣਗੇ।