ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 2 ਮਰੀਜ਼ਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 02 ਦਸੰਬਰ 2020 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 15747 ਮਿਲੇ ਹਨ ਜਿਨ੍ਹਾਂ ਵਿੱਚੋਂ 13384 ਮਰੀਜ਼ ਠੀਕ ਹੋ ਗਏ ਅਤੇ 2079 ਕੇਸ ਐਕਟਿਵ ਹਨ । ਜਦਕਿ 284 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 71 ਮਰੀਜ਼ ਠੀਕ ਹੋਏ ਹਨ ਅਤੇ 149 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ 02 ਮਰੀਜ਼ਾਂ ਦੀ ਮੌਤ ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਬੂਥਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 4 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 14 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 8 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 119 ਕੇਸ ਸ਼ਾਮਲ ਹਨ।