ਮੋਗਾ, 8 ਫ਼ਰਵਰੀ, 2017 : ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਦੇ ਵਿਧਾਨ ਸਭਾ ਹਲਕਾ 073-ਮੋਗਾ 'ਚ ਬੂਥ ਨੰਬਰ 145 ਸਰਕਾਰੀ ਪ੍ਰਾਇਮਰੀ ਸਕੂਲ ਮੁਹੱਲਾ ਸੋਢੀਆਂ ਮੋਗਾ 'ਤੇ 9 ਫ਼ਰਵਰੀ, 2017 ਨੂੰ ਮੁੜ ਮਤਦਾਨ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਾਂਝੇ ਤੌਰ 'ਤੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਮੋਗਾ ਚਰਨਦੀਪ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਫ਼ਲੈਗ ਮਾਰਚ ਕੀਤਾ ਗਿਆ। ਇਸ ਮੌਕੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਮੋਗਾ ਚਰਨਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣ ਅਤੇ ਇਨ੍ਹਾਂ ਚੋਣਾਂ ਨੂੰ ਆਜ਼ਾਦ ਤੇ ਨਿਰਪੱਖ ਢੰਗ ਨਾਲ ਸ਼ਾਂਤੀ-ਪੂਰਵਿਕ ਕਰਵਾਉਣ ਦੇ ਮਕਸਦ ਨਾਲ ਇਹ ਫ਼ਲੈਗ ਮਾਰਚ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਫ਼ਲੈਗ ਮਾਰਚ ਰਾਹੀਂ ਮਤਦਾਤਾਵਾਂ ਨੂੰ ਹੋ ਰਹੇ ਇਸ ਮੁੜ ਮਤਦਾਨ ਵਿੱਚ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤ ਅਧਿਕਾਰ ਦੀ ਵਰਤੋਂ ਕਰਨ ਲਈ ਵੀ ਪ੍ਰੇਰਣਾ ਮਿਲੇਗੀ।