BREAKING: ਰਾਮ ਰਹੀਮ ਨੂੰ ਮਿਲੀ ਪੈਰੋਲ, ਜਾਣੋ ਕੀ ਲਾਈਆਂ ਸ਼ਰਤਾਂ
ਚੰਡੀਗੜ੍ਹ, 30 ਸਤੰਬਰ 2024: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਠੀਕ ਪਹਿਲਾਂ ਚੋਣ ਕਮਿਸ਼ਨ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਅਰਜ਼ੀ ਨੂੰ ਸ਼ਰਤਾਂ ਸਮੇਤ ਮਨਜ਼ੂਰ ਕਰ ਲਿਆ ਹੈ। ਰਾਮ ਰਹੀਮ ਨੂੰ ਪੈਰੋਲ ਦੀ ਮਿਆਦ ਦੌਰਾਨ ਹਰਿਆਣਾ 'ਚ ਦਾਖਲ ਹੋਣ 'ਤੇ ਰੋਕ ਰਹੇਗੀ।
ਗੁਰਮੀਤ ਰਾਮ ਰਹੀਮ ਚੋਣ ਪ੍ਰਚਾਰ ਨਾਲ ਜੁੜੀ ਕਿਸੇ ਵੀ ਗਤੀਵਿਧੀ ਵਿੱਚ ਹਿੱਸਾ ਨਹੀਂ ਲੈ ਸਕਦੇ। ਇਸ ਦੇ ਨਾਲ ਹੀ ਗੁਰਮੀਤ ਰਾਮ ਰਹੀਮ ਦੇ ਸੋਸ਼ਲ ਮੀਡੀਆ ਰਾਹੀਂ ਕਿਸੇ ਵੀ ਚੋਣ ਪ੍ਰਚਾਰ ਗਤੀਵਿਧੀ ਵਿੱਚ ਹਿੱਸਾ ਲੈਣ 'ਤੇ ਵੀ ਪਾਬੰਦੀ ਹੋਵੇਗੀ।