Big Breaking: ਪਰਮਪਾਲ ਕੌਰ ਦਾ ਅਸਤੀਫ਼ਾ ਭਾਰਤ ਸਰਕਾਰ ਵੱਲੋਂ ਮਨਜ਼ੂਰ
ਚੰਡੀਗੜ੍ਹ, 11 ਅਪ੍ਰੈਲ 2024- ਪੰਜਾਬ ਦੀ ਸੀਨੀਅਰ ਆਈਏਐਸ ਪਰਮਪਾਲ ਕੌਰ ਦਾ ਅਸਤੀਫ਼ਾ ਡੀਓਪੀਟੀ (ਭਾਰਤ ਸਰਕਾਰ) ਵੱਲੋਂ ਮਨਜ਼ੂਰ ਕਰ ਲਿਆ ਗਿਆ। ਇਹ ਜਾਣਕਾਰੀ ਖੁਦ ਪਰਮਪਾਲ ਕੌਰ ਵੱਲੋਂ ਬਾਬੂਸ਼ਾਹੀ ਨਾਲ ਗੱਲਬਾਤ ਦੌਰਾਨ ਦਿੱਤੀ ਗਈ। ਉਨ੍ਹਾਂ ਦੱਸਿਆ ਕਿ, ਉਨ੍ਹਾਂ ਦਾ ਅਸਤੀਫ਼ਾ ਬੀਤੇ ਕੱਲ੍ਹ ਹੀ ਡੀਓਪੀਟੀ (ਭਾਰਤ ਸਰਕਾਰ) ਵੱਲੋਂ ਪ੍ਰਵਾਨ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਨੂੰ ਲਿਖਤੀ ਸੂਚਨਾ ਵੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਅੱਜ ਉਹ ਆਪਣੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਸਮੇਤ ਭਾਜਪਾ ਵਿਚ ਸ਼ਾਮਲ ਹੋਏ ਹਨ। ਇਥੇ ਦੱਸ ਦਈਏ ਕਿ, ਅਸਤੀਫ਼ੇ ਬਾਰੇ ਹਰਦੀਪ ਪੁਰੀ ਦੇ ਵਲੋਂ ਵੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕੀਤੀ ਗਈ ਸੀ ਕਿ, ਪਰਮਪਾਲ ਕੌਰ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ।
ਦੂਜੇ ਪਾਸੇ, ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਅੱਜ ਦੁਪਹਿਰੇ ਸੋਸ਼ਲ ਮੀਡੀਆ ਤੇ ਪਰਮਪਾਲ ਕੌਰ ਦੇ ਅਸਤੀਫ਼ੇ ਬਾਰੇ ਲਿਖਿਆ ਸੀ ਕਿ, ਪੰਜਾਬ ਸਰਕਾਰ ਦੇ ਵੱਲੋਂ ਆਈਏਐਸ ਬੀਬੀ ਪਰਮਪਾਲ ਕੌਰ ਦਾ ਅਸਤੀਫ਼ਾ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ। ਸੀਐੱਮ ਮਾਨ ਨੇ ਲਿਖਿਆ ਸੀ ਕਿ, ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ 'ਚ ਪੈ ਸਕਦੀ ਹੈ।
ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..
— Bhagwant Mann (@BhagwantMann) April 11, 2024