← ਪਿਛੇ ਪਰਤੋ
Big News: ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਸਾਢੇ ਸੱਤ ਕਿਲੋ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫਤਾਰ
ਰੋਹਿਤ ਗੁਪਤਾ
ਗੁਰਦਾਸਪੁਰ 11 ਜੂਨ ਪੰਜਾਬ ਪੁਲਿਸ ਵੱਲੋਂ ਨਸ਼ੇ ਖਿਲਾਫ ਛੇੜੀ ਗਈ ਮੁਹਿੰਮ ਦੇ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਿਲ ਹੋਈ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਤੋਂ ਦੋ ਨੌਜਵਾਨਾਂ ਨੂੰ ਸਾਢੇ ਸੱਤ ਕਿੱਲੋ ਹੈਰੋਇਨ ਅਤੇ 30 ਬੋਰ ਦੇ ਪਿਸਤੌਲ ਦੀਆਂ 16 ਗੋਲੀਆਂ ਸਮੇਤ ਗਿਰਫਤਾਰ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ।। ਜਾਣਕਾਰੀ ਅਨੁਸਾਰ ਇੱਕ ਗੁਪਤ ਸੂਚਨਾ ਦੇ ਅਧਾਰ ਤੇ ਡੇਰਾ ਬਾਬਾ ਨਾਨਕ ਤੋਂ ਮੋਟਰਸਾਈਕਲ ਤੇ ਹੈਰੋਇਨ ਲਿਆਂਦੇ ਹੋਏ ਗੁਰਸਾਹਿਬ ਸਿੰਘ ਝੰਜੋਟੀ ਅਤੇ ਸਾਜਨ ਸਿੰਘ ਭਕਨਾ ਨਾਮਕ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਟੀਮ ਨੇ ਮੁਲਜ਼ਮਾਂ ਨੂੰ ਬਟਾਲਾ ਅਦਾਲਤ ਵਿੱਚ ਪੇਸ਼ ਕੀਤਾ। ਜਦੋਂਕਿ ਇਹਨਾਂ ਖਿਲਾਫ ਕਾਉੰਟਰ ਇੰਟੈਲੀਜਂਸ ਵੱਲੋਂ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਨੂੰ ਪਾਕਿਸਤਾਨੀ ਡਰੋਨ ਰਾਹੀਂ ਸਰਹੱਦੀ ਭਾਰਤੀ ਖੇਤਰ ਵਿੱਚ ਸੁੱਟਿਆ ਗਿਆ ਸੀ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਨੇੜੇ ਇੱਕ ਵਿਅਕਤੀ ਨੂੰ ਸੌਂਪਿਆ ਜਾਣਾ ਸੀ। ਬਰਾਮਦ ਹੋਈ ਹੈਰੋਇਨ ਦੀ ਕੀਮਤ ਕਰੀਬ 40 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਨੌਜਵਾਨਾਂ ਦੀ ਉਮਰ 22 ਅਤੇ 24 ਸਾਲ ਹੈ। ਉਨ੍ਹਾਂ ਦੇ ਸੰਪਰਕ ਸਰੋਤਾਂ ਅਤੇ ਪਿਛੋਕੜ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Total Responses : 25561