ਦਿੱਲੀ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਮੁਲਤਵੀ
ਨਵੀਂ ਦਿੱਲੀ, 4 ਜੁਲਾਈ 2024- ਦਿੱਲੀ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦੇ ਹੁਕਮਾਂ 'ਤੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ।
ਜਾਰੀ ਨੋਟੀਫਿਕੇਸ਼ਨ ਅਨੁਸਾਰ ਐਲਐਲਬੀ ਦੇ ਆਖਰੀ ਸਮੈਸਟਰ ਦੀ ਪ੍ਰੀਖਿਆ, ਜੋ ਭਲਕੇ 5 ਜੁਲਾਈ ਤੋਂ ਸ਼ੁਰੂ ਹੋਣੀ ਸੀ, ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।