Breaking News: ਕੇਜਰੀਵਾਲ ਨੇ ਖਾਲੀ ਕੀਤਾ ਮੁੱਖ ਮੰਤਰੀ ਨਿਵਾਸ, 'ਆਪ' ਸੰਸਦ ਮੈਂਬਰ ਦੇ ਘਰ ਰਹਿਣਗੇ
ਨਵੀਂ ਦਿੱਲੀ, 4 ਅਕਤੂਬਰ 2024- 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਮੁੱਖ ਮੰਤਰੀ ਰਿਹਾਇਸ਼ ਖਾਲੀ ਕਰ ਦਿੱਤੀ ਹੈ। ਉਨ੍ਹਾਂ ਨੇ 17 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ 21 ਸਤੰਬਰ ਨੂੰ ਆਤਿਸ਼ੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਦੱਸ ਦੇਈਏ ਕਿ ਕੇਜਰੀਵਾਲ 'ਆਪ' ਸੰਸਦ ਮੈਂਬਰ ਦੀ ਸਰਕਾਰੀ ਰਿਹਾਇਸ਼ 'ਤੇ ਹੀ ਰਹਿਣਗੇ।