Cremation: ਡਾ. ਸੁਰਜੀਤ ਪਾਤਰ ਦਾ 13 ਮਈ ਨੂੰ ਪੂਰੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਸਸਕਾਰ (ਵੀਡੀਓ ਵੀ ਦੇਖੋ)
- ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਪਰਿਵਾਰਕ ਮੈਂਬਰਾਂ ਨਾਲ ਕੀਤਾ ਗਿਆ ਦੁੱਖ ਸਾਂਝਾ
ਲੁਧਿਆਣਾ, 11 ਮਈ 2024 - ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ: ਸੁਰਜੀਤ ਪਾਤਰ (80) ਜਿਨ੍ਹਾਂ ਦਾ ਅੱਜ ਤੜਕੇ ਦੇਹਾਂਤ ਹੋ ਗਿਆ, ਦਾ ਅੰਤਿਮ ਸਸਕਾਰ 13 ਮਈ (ਸੋਮਵਾਰ) ਨੂੰ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/662141275309181
https://www.facebook.com/BabushahiDotCom/videos/308937062302710
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਸ਼ਨੀਵਾਰ ਨੂੰ ਪਦਮ ਸ਼੍ਰੀ ਅਤੇ ਉੱਘੇ ਸ਼ਾਇਰ ਡਾ: ਸੁਰਜੀਤ ਪਾਤਰ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਗਏ।
ਉੱਘੇ ਪੰਜਾਬੀ ਲੇਖਕ ਅਤੇ ਕਵੀ ਸੁਰਜੀਤ ਪਾਤਰ ਦਾ ਅੱਜ ਸਵੇਰੇ ਲੁਧਿਆਣਾ ਦੇ ਆਸ਼ਾ ਪੁਰੀ ਸਥਿਤ ਨਿਵਾਸ ਸਥਾਨ 'ਤੇ ਦਿਲ ਦਾ ਦੌਰਾ ਪੈਣ ਕਾਰਨ 80 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ।
ਡਾ: ਪਾਤਰ ਆਪਣੇ ਪਿੱਛੇ ਪਤਨੀ ਭੁਪਿੰਦਰ ਕੌਰ ਅਤੇ ਦੋ ਪੁੱਤਰ ਅੰਕੁਰ ਸਿੰਘ ਪਾਤਰ ਅਤੇ ਮਨਰਾਜ ਸਿੰਘ ਪਾਤਰ ਛੱਡ ਗਏ ਹਨ।