Haryana Election Date: ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ, ਕਦੋਂ ਆਉਣਗੇ ਨਤੀਜੇ?
ਚੰਡੀਗੜ੍ਹ, 16 ਅਗਸਤ 2024'- Haryana Assembly Election 2024 Date Announcement: ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਭਾਰਤੀ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਟੀਮ ਨੇ ਹਰਿਆਣਾ ਦਾ ਦੌਰਾ ਕੀਤਾ ਹੈ। ਹਰਿਆਣਾ ਵਿੱਚ ਕੁੱਲ 90 ਵਿਧਾਨ ਸਭਾ ਸੀਟਾਂ ਹਨ, ਜਿੱਥੇ 1 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ।
ਹਰਿਆਣਾ ਵਿੱਚ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਵੋਟਾਂ 1 ਅਕਤੂਬਰ ਦਿਨ ਮੰਗਲਵਾਰ ਨੂੰ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ ਸ਼ੁੱਕਰਵਾਰ 4 ਅਕਤੂਬਰ ਨੂੰ ਹੋਵੇਗੀ। ਇਸ ਬਾਰੇ ਚੋਣ ਕਮਿਸ਼ਨ ਨੇ ਕਿਹਾ ਕਿ ਹਰਿਆਣਾ ਵਿੱਚ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੰਵੇਦਨਸ਼ੀਲ ਬੂਥਾਂ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੋਣਗੇ।
ਹਰਿਆਣਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਜਤਿੰਦਰ ਭਾਰਦਵਾਜ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ। ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕਰ ਲਈਆਂ ਹਨ। ਹਰਿਆਣਾ 'ਚ ਕਾਂਗਰਸ 70 ਦਾ ਅੰਕੜਾ ਪਾਰ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ ਨੂੰ ਖਤਮ ਹੋ ਰਿਹਾ ਹੈ।