Jassi Khangura ਮੁੜ ਕਾਂਗਰਸ 'ਚ ਸ਼ਾਮਲ (ਵੀਡੀਓ ਵੀ ਦੇਖੋ)
ਚੰਡੀਗੜ੍ਹ 8 ਮਈ 2024 ਕਾਂਗਰਸ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਚੱਲੇ ਗਏ Jassi Khangura ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਤੋਂ ਉਨ੍ਹਾਂ ਨੇ ਅਸਤੀਫਾ ਦੇ ਦਿਤਾ ਸੀ। ਅੱਜ ਮੁੜ ਕਾਂਗਰਸ ਪਾਰਟੀ ਵੀ Devender Yadav (Incharge Punjab congress) ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਿਲ ਹੋਏ। ਉਹਨਾਂ ਕਿਹਾ ਕਿ ਲੁਧਿਆਣਾ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/809447077277382
ਕਾਂਗਰਸ ਦੇ ਸੀਨੀਅਰ ਆਗੂ ਅਤੇ ਕਿਲਾ ਰਾਏਪੁਰ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਜਸਬੀਰ ਸਿੰਘ 'ਜੱਸੀ' ਖੰਗੂੜਾ ਦੀ ਲਗਭਗ ਦੋ ਸਾਲਾਂ ਬਾਅਦ ਅੱਜ ਕਾਂਗਰਸ ਵਿਚ ਵਾਪਸੀ ਹੋ ਗਈ ਹੈ।
ਖੰਗੂੜਾ ਨੂੰ ਅੱਜ ਇੱਥੇ ਪੰਜਾਬ ਕਾਂਗਰਸ ਭਵਨ ਵਿਖੇ ਹੋਏ ਸਮਾਗਮ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਨੇ ਪਾਰਟੀ ਵਿੱਚ ਸ਼ਾਮਲ ਕੀਤਾ।
ਇੱਕ ਪ੍ਰਮੁੱਖ ਨੇਤਾ ਅਤੇ ਬ੍ਰਿਟੇਨ ਤੋਂ ਆਏ ਸਾਬਕਾ ਐਨਆਰਆਈ ਖੰਗੂੜਾ ਸਾਲ 2022 ਵਿੱਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਹਾਲਾਂਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਕਾਂਗਰਸ 'ਚ ਵਾਪਸੀ ਲਈ 'ਆਪ' ਤੋਂ ਅਸਤੀਫਾ ਦੇ ਦਿੱਤਾ ਸੀ।
ਇਸ ਮੌਕੇ ਯਾਦਵ ਨੇ ਖੰਗੂੜਾ ਦੀ ਪਾਰਟੀ ਵਿੱਚ ਵਾਪਸੀ ਦਾ ਸੁਆਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਾਂਗਰਸ ਵਿੱਚ ਵਾਪਸੀ ਨਾਲ ਨਾ ਸਿਰਫ਼ ਲੁਧਿਆਣਾ, ਬਲਕਿ ਪੂਰੇ ਸੂਬੇ ਵਿੱਚ ਪਾਰਟੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਖੰਗੂੜਾ ਆਪਣੀ ਤਿੱਖੀ ਅਤੇ ਸ਼ਾਨਦਾਰ ਭਾਸ਼ਣਬਾਜ਼ੀ ਲਈ ਜਾਣੇ ਜਾਂਦੇ ਹਨ ਅਤੇ ਐਨਆਰਆਈ ਭਾਈਚਾਰੇ ਵਿੱਚ ਵੀ ਬਹੁਤ ਪਸੰਦ ਕੀਤੇ ਜਾਂਦੇ ਹਨ।
ਇਸ ਦੌਰਾਨ ਖੰਗੂੜਾ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਦਵਿੰਦਰ ਯਾਦਵ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਧੰਨਵਾਦ ਕੀਤਾ।
ਉਨ੍ਹਾਂ ਭਰੋਸਾ ਦਵਾਇਆ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ, ਜੋ ਉਹਨਾਂ ਨੇ ਹਮੇਸ਼ਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ, ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਤੇ ਮਜ਼ਬੂਤੀ ਸਿਰਫ਼ ਕਾਂਗਰਸ ਪਾਰਟੀ ਹੀ ਕਰ ਸਕਦੀ ਹੈ।