Khanna News: ਸੜਕ ਵਿਚਾਲੇ ਮਸੇਰੇ ਭਰਾਵਾਂ 'ਚ ਖੂਨੀ ਝੜਪ, ਇੱਕ ਭਰਾ ਨੇ ਦੂਜਾ ਭਰਾ ਵੱਢ'ਤਾ
ਰਵਿੰਦਰ ਢਿੱਲੋਂ
ਖੰਨਾ, 20 ਨਵੰਬਰ 2024- ਖੰਨਾ ਪੁਲਿਸ ਜ਼ਿਲਾ ਦੇ ਮਾਛੀਵਾਡ਼ਾ ਸਾਹਿਬ ਨੇੜੇ ਇਤਿਹਾਸਕ ਪਿੰਡ ਝਾੜ ਸਾਹਿਬ ਵਿਖੇ 12.50 ਦੇ ਕਰੀਬ ਨੂੰ ਸਰਹਿੰਦ ਨਹਿਰ ਕਿਨਾਰੇ ਸੜਕ ’ਤੇ ਹੀ 2 ਮਸੇਰੇ ਭਰਾਵਾਂ ਵਿਚਕਾਰ ਖੂਨੀਝੜਪ ਹੋ ਗਈ ਜਿਸ ਵਿਚ ਇੱਕ ਭਰਾ ਨੇ ਦੂਜੇ ਭਰਾ ਦਾ ਬੇਰਹਿਮੀ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਰਛਪਾਲ ਸਿੰਘ ਉਮਰ 40 ਸਾਲ ਵਾਸੀ ਗੁਮਾਣਪੁਰ, ਹਲਕਾ ਮਜੀਠਾ ਜੋ ਕਿ ਆਪਣਾ ਟਰੱਕ ਲੈ ਕੇ ਲੁਧਿਆਣਾ ਤੋਂ ਬੱਦੀ ਵੱਲ ਨੂੰ ਜਾ ਰਿਹਾ ਸੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਿਸ ਦੀ ਡੈਡ ਬਾਡੀ ਨੂੰ ਸਮਰਾਲ ਦੇ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ। ਅਤੇ ਦੂਸਰੇ ਭਰਾ ਚਮਕੌਰ ਸਿੰਘ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12.50 ਵਜੇ ਮਾਛੀਵਾਡ਼ਾ ਪੁਲਸ ਥਾਣਾ ਨੂੰ ਕਾਲ ਆਈ ਕਿਝਾੜ ਸਾਹਿਬ ਨੇੜੇ ਖੂਨੀ ਝਡ਼ਪ ਹੋਈ ਹੈ। ਉਨ੍ਹਾਂ ਦੱਸਿਆ ਕਿ ਰਛਪਾਲ ਸਿੰਘ ਵਾਸੀ ਗੁਮਾਣਪੁਰ, ਹਲਕਾ ਮਜੀਠਾ ਜੋ ਕਿ ਆਪਣਾ ਟਰੱਕ ਲੈ ਕੇ ਲੁਧਿਆਣਾ ਤੋਂ ਬੱਦੀ ਵੱਲ ਨੂੰ ਜਾ ਰਿਹਾ ਸੀ ਜਦਕਿ ਚਮਕੌਰ ਸਿੰਘ ਬੱਦੀ ਤੋਂ ਲੁਧਿਆਣਾ ਵੱਲ ਨੂੰ ਜਾ ਰਿਹਾ ਸੀ। ਇਹ ਦੋਵੇਂ ਝਾਡ਼ ਸਾਹਿਬ ਵਿਖੇ ਆਪਸ ਵਿਚ ਇੱਕ ਦੂਜੇ ਨੂੰ ਮਿਲ ਪਏ ਅਤੇ ਇਨ੍ਹਾਂ ਦਾ ਪਹਿਲਾਂ ਵੀ ਆਪਸ ਵਿਚ ਪਰਿਵਾਰਕ ਕਲੇਸ਼ ਚੱਲਿਆ ਆ ਰਿਹਾ ਹੈ ਜੋ ਕਿ ਰਿਸ਼ਤੇ ਵਿਚ ਮਸੇਰੇ ਭਰਾ ਹਨ।
ਇੱਥੇ ਦੋਵੇਂ ਨੇ ਇੱਕ ਦੂਜੇ ਉੱਪਰ ਦਾਅ ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ ਅਤੇ ਦੋਵਾਂ ਦੀ ਸਡ਼ਕ ਵਿਚਕਾਰ ਖੂਨੀ ਝਡ਼ਪ ਹੋਈ। ਚਮਕੌਰ ਸਿੰਘ ਨੇ ਰਛਪਾਲ ਸਿੰਘ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਸਦੀ ਜਾਨ ਚਲੀ ਗਈ ਜਦਕਿ ਇਸ ਲੜਾਈ ਵਿਚ ਚਮਕੌਰ ਸਾਹਿਬ ਖੁਦ ਵੀ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ। ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਥਾਣਾ ਮੁਖੀ ਪਵਿੱਤਰ ਸਿੰਘ, ਚੌਂਕੀ ਇੰਚਾਰਜ਼ ਸੁਖਵਿੰਦਰ ਸਿੰਘ ਤੇ ਪੁਲਸ ਪਾਰਟੀ ਪੁੱਜ ਗਈ ਜਿਨ੍ਹਾਂ ਦੇਖਿਆ ਕਿ ਸਡ਼ਕ ਕਿਨਾਰੇ ਰਛਪਾਲ ਸਿੰਘ ਖੂਨ ਨਾਲ ਲੱਥਪਥ ਪਿਆ ਸੀ ਤੇ ਉਸਦੀ ਮੌਤ ਹੋ ਚੁੱਕੀ ਸੀ ਜਦਕਿ ਚਮਕੌਰ ਸਿੰਘ ਨੇਡ਼੍ਹੇ ਹੀ ਜਖ਼ਮੀ ਹਾਲਤ ਵਿਚ ਪਿਆ ਸੀ।
ਪੁਲਸ ਵਲੋਂ ਰਛਪਾਲ ਸਿੰਘ ਦੀ ਲਾਸ਼ ਨੂੰ ਕਬਜ਼ੇ ’ਚ ਕਰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਉਸਦੇ ਵਾਰਿਸਾਂ ਨੂੰ ਸੂਚਿਤ ਕਰ ਦਿੱਤਾ ਹੈ ਜਦਕਿ ਚਮਕੌਰ ਸਿੰਘ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਹੈ। ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਵਾਰਿਸਾ ਦੇ ਆਉਣ ’ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਅੱਜ ਸਵੇਰੇ ਮੌਕਾ ਦੇਖਣ ਲਈ ਐੱਸਐੱਸਪੀ ਖੰਨਾ ਅਸ਼ਵਨੀ ਗੋਟਿਆਲ ਵੀ ਪੁੱਜੇ ਅਤੇ ਉਨ੍ਹਾਂ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮਾਛੀਵਾਡ਼ਾ ਪੁਲਸ ਅਤੇ 112 ਕਾਲ ’ਤੇ ਤੁਰੰਤ ਕਾਰਵਾਈ ਕਰਨ ਵਾਲੇ ਪੁਲਸ ਮੁਲਾਜ਼ਮਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਪੁਲਸ ਨੇ ਤੁਰੰਤ ਕਾਰਵਾਈ ਕਰਕੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਮੁਲਜ਼ਮ ਚਮਕੌਰ ਸਿੰਘ ਜੋ ਕਿ ਹਸਪਤਾਲ ਦਾਖਲ ਹੈ ਉਸ ਖਿਲਾਫ਼ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਕਤਲ ਦਾ ਮਾਮਲਾ ਦਰਜ ਕੀਤਾ ਜਾਵੇਗਾ।