MLA ਅਮਰਗੜ੍ਹ ਨੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਧੀਨ ਵਿਸ਼ਵ ਪਖਾਨਾ ਦਿਵਸ ਤੇ 11 ਲਾਭਪਾਤਰੀਆਂ ਨੂੰ ਇੱਕ ਲੱਖ 65 ਹਜਾਰ ਰੁਪਏ ਦੇ ਪ੍ਰਵਾਨਗੀ ਪੱਤਰ ਜਾਰੀ ਕੀਤੇ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 20 ਨਵੰਬਰ :2024 - ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਧੀਨ ਪ੍ਰਵਾਨ ਕੀਤੇ ਗਏ ਵਿਅਕਤੀਗਤ ਘਰੇਲੂ ਪਖਾਨਿਆਂ ਦੇ 11 ਲਾਭਪਾਤਰੀਆਂ ਨੂੰ ਇੱਕ ਲੱਖ 65 ਹਜਾਰ ਰੁਪਏ ਦੇ ਪ੍ਰਵਾਨਗੀ ਪੱਤਰ ਜਾਰੀ ਕੀਤੇ । ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਵਿਅਕਤੀਗੜ ਘਰੇਲੂ ਪਖਾਨਿਆਂ ਦੀ ਵਰਤੋਂ ਨੂੰ ਪ੍ਰੋਸਾਹਿਤ ਕਰਨ ਲਈ 15 ਹਜਾਰ ਰੁਪਏ ਪ੍ਰਤੀ ਲਾਭਪਾਤਰੀ ਵਿੱਤੀ ਰਾਸ਼ੀ ਮੁਹੱਈਆਂ ਕਰਵਾਈ ਜਾਵੇਗੀ । ਉਨ੍ਹਾਂ ਵਿਸ਼ਵ ਪਖਾਨਾ ਦਿਵਸ ਤੇ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ “ਸਾਡਾ ਪਖਾਨਾ, ਸਾਡਾ ਮਾਣ” ਵਿਸ਼ੇ ਰਾਹੀਂ ਆਪਣੇ ਘਰੇਲੂ ਪਖਾਨੇ ਨੂੰ ਆਪਣਾ ਮਾਣ ਸਮਝਦੇ ਹੋਏ ਇਸ ਦਾ ਨਿਰੰਤਰ ਉਪਯੋਗ ਕੀਤਾ ਜਾਵੇ ਅਤੇ ਕੋਈ ਵੀ ਵਿਆਕਤੀ ਖੁੱਲੇ ਵਿੱਚ ਸ਼ੌਚ ਨਾ ਜਾਵੇ।
ਵਿਧਾਇਕ ਅਮਰਗੜ੍ਹ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਾਫ਼-ਸੁਥਰੇ ਅਤੇ ਸਿਹਤਮੰਦ ਵਾਤਾਵਰਣ ਲਈ ਭਾਈਚਾਰਿਆਂ ਵਿੱਚ ਵਿਹਾਰਕ ਤਬਦੀਲੀ ਨੂੰ ਉਤਸ਼ਾਹਿਤ ਕਰਦੇ ਹੋਏ ਖੁੱਲ੍ਹੇ ਵਿੱਚ ਸ਼ੌਚ ਮੁਕਤ (ਓ.ਡੀ.ਐਫ) ਸਥਿਤੀ ਨੂੰ ਕਾਇਮ ਰੱਖਣ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੇ ਸਾਰੇ ਪਿੰਡਾਂ ਨੂੰ ਓ.ਡੀ.ਐੱਫ ਪਲੱਸ ਮਾਡਲ ਪਿੰਡ ਬਣਾਉਣ ਦੇ ਉਪਰਾਲੇ ਕੀਤੇ ਜਾਣ । ਜਿਸ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਦੇ ਨਾਲ-ਨਾਲ ਸਾਂਝੇ ਪਖਾਨੇ ਅਤੇ ਘਰੇਲੂ ਪਖਾਨਿਆਂ ਦੀ ਉਸਾਰੀ ਦੇ ਕੰਮ ਸਬੰਧਤ ਲਾਭਪਾਤਰੀਆਂ ਅਤੇ ਪੰਚਾਇਤਾਂ ਨੂੰ ਪ੍ਰੋਤਸਾਹਿਤ ਕਰਕੇ ਜਲਦ ਮੁਕੰਮਲ ਕਰਵਾਏ ਜਾਣ।
ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਸਰਕਾਰ ਵਲੋਂ ਚਲਾਈ ਜਾ ਰਹੀ ਬਹੁਤ ਹੀ ਅਹਿਮ ਮੁਹਿੰਮ ਹੈ, ਜਿਸ ਵਿੱਚ ਵਿਭਾਗ ਅਤੇ ਪਿੰਡ ਵਾਸੀਆਂ ਦੀ ਭਾਗੀਦਾਰੀ ਰਾਹੀਂ ਆਪਣੇ ਘਰ ਅਤੇ ਪਿੰਡਾਂ ਨੂੰ ਸਾਫ-ਸੁਥਰਾ ਬਣਾ ਕੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕਦਾ ਹੈ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ,ਕੇਵਲ ਸਿੰਘ ਜਾਗੋਵਾਲ,ਐਕਸ਼ੀਅਨ ਇੰਜ. ਗੁਰਵਿੰਦਰ ਸਿੰਘ ਢੀਂਡਸਾ, ਐਸ.ਡੀ.ਈ ਸਤਿੰਦਰਪਾਲ ਸਿੰਘ, ਐਸ.ਡੀ.ਈ ਲਵੇਸ਼ ਜੈਨ, ਜੇ.ਈ.ਇੰਜ. ਜਿੰਮੀ ਖਾਨ, ਆਈ.ਈ.ਸੀ ਕਮਲਵੀਰ ਕੌਰ, ਸੀ.ਡੀ.ਐਸ ਜਤਿੰਦਰ ਕੁਮਾਰ, ਬੀ.ਆਰ.ਸੀ ਰਣਜੋਧ ਸਿੰਘ, ਬੀ.ਆਰ.ਸੀ ਸੰਦੀਪ ਕੌਰ, ਬੀ.ਆਰ.ਸੀ ਗੁਰਜੀਤ ਕੌਰ, ਬੀ.ਆਰ.ਸੀ, ਜਸਪਾਲ ਸਿੰਘ ਤੋਂ ਇਲਾਵਾ ਹੋਰ ਪਤੰਵਤੇ ਮੌਜੂਦ ਸਨ ।