← ਪਿਛੇ ਪਰਤੋ
ਖੇਤੀਬਾੜੀ ਕਾਨੂੰਨਾਂ ਪ੍ਰਤੀ ਰੋਸ ਦਰਮਿਆਨ ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦਿੱਤਾ ਤੋਹਫਾ ਨਵੀਂ ਦਿੱਲੀ, 16 ਦਸੰਬਰ, 2020 : ਖੇਤੀਬਾੜੀ ਕਾਨੂੰਨਾਂ ਪ੍ਰਤੀ ਕਿਸਾਨਾਂ ਵਿਚ ਰੋਸ ਦੇ ਚਲਦਿਆਂ ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਗੰਨਾ ਬਰਾਮਦ ਸਬਸਿਡੀ ਸਿੱਧਾ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੀ ਜਾਵੇਗੀ। ਮੀਟਿੰਗ ਮਗਰੋਂ ਸੂਚਨਾ ਤੇ ਤਕਨਾਲੋਜੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਗੰਨਾ ਉਤਪਾਦਕ ਕਿਸਾਨਾਂ ਲਈ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ 60 ਲੱਖ ਟਨ ਚੀਨੀ ਬਰਾਮਦ ਕੀਤੀ ਜਾਵੇਗੀ। ਇਸਦੀ ਸਬਸਿਡੀ ਤਕਰੀਬਨ 2500 ਕਰੋੜ ਰੁਪਏ ਸਿੱਧਾ ਕਿਸਾਨਾਂ ਦੇ ਖਾਤੇ ਵਿਚ ਟਰਾਂਸਫਰ ਕੀਤੀ ਜਾਵੇਗੀ। ਕੁੱਲ 5361 ਕਰੋੜ ਰੁਪਏ ਸਬਸਿਡੀ ਸਿੱਧਾ ਇਕ ਹਫਤੇ ਵਿਚ ਕਿਸਾਨਾਂ ਦੇ ਖਾਤਿਆਂ ਵਿਚ ਤਬਦੀਲ ਕੀਤੀ ਜਾਵੇਗੀ ਅਤੇ 5 ਕਰੋੜ ਕਿਸਾਨਾਂ ਨੂੰ ਇਸਦਾ ਲਾਭ ਹੋਵੇਗਾ।
Total Responses : 265