ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 17 ਦਸੰਬਰ 2020 - ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਦਿੱਲੀ ਦੇ ਸਿੰਘੂ ਬਾਰਡਰ‘ ਤੇ ਧਰਨਾ ਦੇ ਰਹੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਸਹੂਲਤ ਲਈ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਦੀ ਅਗਵਾਈ ਹੇਠ ਦੋ ਟਰੱਕ ਬਿਸਤਰਿਆਂ ਦੇ ਰਵਾਨਾ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੁਲਤਾਨਪੁਰ ਲੋਧੀ ਦੇ ਭੈਣਾਂ-ਭਰਾਵਾਂ ਦੀ ਮਦਦ ਨਾਲ, ਦਿੱਲੀ ਕਿਸਾਨ ਅੰਦੋਲਨ ਲਈ ਜ਼ਰੂਰੀ ਵਸਤਾਂ ਭੇਜੀਆਂ ਸਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਗੁਰਦੁਆਰਾ ਬੇਰ ਸਾਹਿਬ ਤੋਂ ਤਕਰੀਬਨ 1700 ਦੇ ਕਰੀਬ ਬਿਸਤਰੇ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਉਹਨਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ ਅਤੇ ਉਨ੍ਹਾਂ ਦਾ ਪੂਰਨ ਤੌਰ ਤੇ ਸਮਰਥਨ ਕਰੇਗੀ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਆਰਡੀਨੈਂਸ ਨੂੰ ਵਾਪਸ ਲਿਆ ਜਾਵੇ ਅਤੇ ਰੱਦ ਕੀਤਾ ਜਾਵੇ। ਇਸ ਮੌਕੇ ਵਧੀਕ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਭਾਈ ਸਰਬਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਅਮਨਪ੍ਰੀਤ ਸਿੰਘ ਬੁੱਲੇ, ਰੂਪ ਸਿੰਘ, ਜਸਵਿੰਦਰ ਸਿੰਘ, ਜਸਪਿੰਦਰ ਸਿੰਘ, ਦਰਬਾਰਾ ਸਿੰਘ, ਰੂਪ ਸਿੰਘ, ਸਤਵੰਤ ਸਿੰਘ, ਭੁਪਿੰਦਰ ਸਿੰਘ, ਦਿਲਬਾਗ ਸਿੰਘ, ਇੰਦਰਜੀਤ ਸਿੰਘ, ਕਮਲਜੀਤ ਸਿੰਘ, ਕੰਨੈਲ ਸਿੰਘ ਅਤੇ ਹੋਰ ਹਾਜ਼ਰ ਸਨ।