← ਪਿਛੇ ਪਰਤੋ
ਨਵੀਂ ਦਿੱਲੀ, 18 ਦਸੰਬਰ 2020 - ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੇ ਕਿਸਾਨ ਆਗੂਆਂ ਨੂੰ 50-50 ਲੱਖ ਦੇ ਬਾਂਡ ਜਮ੍ਹਾਂ ਕਰਾਉਣ ਦੇ ਹੁਕਮ ਹੋਏ ਹਨ। ਦਿ ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਇਨ੍ਹਾਂ ਛੇ ਕਿਸਾਨ ਆਗੂਆਂ 'ਤੇ ਸਥਾਨਕ ਕਿਸਾਨਾਂ ਨੂੰ ਭੜਕਾਉਣ ਦੇ ਇਲਜ਼ਾਮ ਹਨ ਅਤੇ ਪੁਲਿਸ ਵੱਲੋਂ ਇਹ ਇਲਜ਼ਾਮ ਲਾਏ ਗਏ ਹਨ। ਇਨ੍ਹਾਂ ਛੇ ਆਗੂਆਂ ਵਿੱਚ ਭਾਰਤੀ ਕਿਸਾਨ ਯੂਨੀਅਨ (ਅਸਲੀ) ਦੇ ਸੰਭਲ ਜ਼ਿਲ੍ਹਾ ਪ੍ਰਧਾਨ ਰਾਜਪਾਲ ਸਿੰਘ, ਜੈਵੀਰ ਅਤੇ ਸਤਿੰਦਰਾ ਸ਼ਾਮਲ ਹਨ। ਐੱਸਡੀਐੱਮ ਦੀਪੇਂਦਰ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਕਿਸਾਨ ਆਗੂਆਂ ਨੂੰ 50 ਲੱਖ ਰੁਪਏ ਦੇ ਨਿੱਜੀ ਬਾਂਡ ਅਤੇ ਇਸ ਰਕਮ ਬਾਰੇ ਦੋ ਗਰਾਂਟਰਾਂ ਦੀਆਂ ਸਕਿਊਰਿਟੀਆਂ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।
Total Responses : 265