ਕੁਲਵੰਤ ਸਿੰਘ ਬੱਬੂ
ਰਾਜਪੁਰਾ, 20 ਦਸੰਬਰ 2020 - ਕੇਂਦਰ ਦੀ ਮੋਦੀ ਸਰਕਾਰ ਖਿਲਾਫ ਦਿੱਲੀ ਦੇ ਸਿੰਘੂ ਬਾਰਡਰ‘ ਤੇ ਧਰਨਾ ਦੇ ਰਹੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਸਹੂਲਤ ਲਈ ਗੁਰਦੁਆਰਾ ਕਲਗ਼ੀਧਰ ਸਾਹਿਬ ਦੀਆਂ ਸੰਗਤਾਂ ਦੀ ਅਗਵਾਈ ਹੇਠ ਬਿਸਤਰੇ,ਦੇਸੀ ਘੀ ਦੀ ਪੰਜੀਰੀ,ਘੀ,ਚੀਨੀ,ਆਟਾ ਅਤੇ ਲੱਕੜ ਦਾ ਟਰੱਕ ਰਵਾਨਾ ਕੀਤਾ ਗਿਆ।। ਸੰਗਤਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਰਾਜਪੁਰਾ ਦੇ ਭੈਣਾਂ-ਭਰਾਵਾਂ ਦੀ ਮਦਦ ਨਾਲ, ਦਿੱਲੀ ਕਿਸਾਨ ਅੰਦੋਲਨ ਲਈ ਜ਼ਰੂਰੀ ਵਸਤਾਂ ਭੇਜੀਆਂ ਸਨ।
। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਪੁਰਾ ਮੋਹਲਾ,ਗੁਰੂ ਅਰਜਨ ਦੇਵ ਕਲੋਨੀ,ਨਿਊ ਗੁਰੂ ਅਰਜਨ ਦੇਵ ਕਲੋਨੀ ਅਤੇ ਵਿਕਾਸ ਨਗਰ ਦੀਆਂ ਸੰਗਤਾਂ ਕਿਸਾਨਾਂ ਦੇ ਸੰਘਰਸ਼ ਵਿੱਚ ਉਹਨਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ ਅਤੇ ਉਨ੍ਹਾਂ ਦਾ ਪੂਰਨ ਤੌਰ ਤੇ ਸਮਰਥਨ ਕਰੇਗੀ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਆਰਡੀਨੈਂਸ ਨੂੰ ਵਾਪਸ ਲਿਆ ਜਾਵੇ ਅਤੇ ਰੱਦ ਕੀਤਾ ਜਾਵੇ। ਇਸ ਮੌਕੇ ਮੋਹਿੰਦਰ ਸਿੰਘ,ਅਵਤਾਰ ਸਿੰਘ,ਕੁਲਦੀਪ ਸਿੰਘ, ਨਿਰਮਲ ਸਿੰਘ,ਸ਼ੰਟੀ,ਗੁਰਦੇਵ ਸਿੰਘ,ਅਵਤਾਰ ਸਿੰਘ,ਲੱਕੀ ਅਤੇ ਗੋਲੂ ਹੋਰ ਹਾਜ਼ਰ ਸਨ।