ਅੰਮ੍ਰਿਤਸਰ, 22 ਦਸੰਬਰ 2020 - ਖੇਤੀ ਕਾਨੂੰਨਾਂ ਨੂੰ ਲੈ ਕੇ ਧਰਨੇ ’ਤੇ ਬੈਠੇ 'ਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਬਾਰੇ ਉਹਨਾਂ ਵੱਲੋਂ ਖੁਦ ਟਵਿੱਟਰ 'ਤੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਮਿਲੀ ਅਨੁਸਾਰ ਪਿਛਲੇ ਗੁਰਜੀਤ ਸਿੰਘ ਔਜਲਾ ਕੁੱਝ ਦਿਨਾਂ ਤੋਂ ਨੂੰ ਬੁਖ਼ਾਰ ਸੀ ਤੇ ਅੱਜ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਉਨ੍ਹਾਂ ਦੱਸਿਆ ਕਿ ਉਹ ਦਿੱਲੀ ਵਿਖੇ ਘਰ ਵਿੱਚ ਹੀ ਇਕਾਂਤਵਾਸ ਹਨ ਅਤੇ ਜਲਦ ਹੀ ਸਿਹਤਯਾਬ ਹੋਕੇ ਆਪਣੇ ਸਾਥੀਆਂ ਨਾਲ ਧਰਨੇ ਵਿਚ ਸ਼ਾਮਿਲ ਹੋਣਗੇ ਅਤੇ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰਨਗੇ।