ਕੈਨੇਡਾ : ਕਿਸਾਨ ਅੰਦੋਲਨ ਦੇ ਹੱਕ ‘ਚ ਵੈਨਕੂਵਰ ਵਿਚ ਰੋਸ ਵਿਖਾਵਾ 27 ਦਸੰਬਰ ਨੂੰ
ਹਰਦਮ ਮਾਨ
ਸਰੀ, 26 ਦਸੰਬਰ 2020-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਫੁੱਲ ਚੜ੍ਹਾਉਂਦੇ ਹੋਏ ਈਸਟ ਇੰਡੀਅਨ ਡਿਫੈਂਸ ਕਮੇਟੀ ਵੈਨਕੂਵਰ ਅਤੇ ਤਰਕਸ਼ੀਲ ਸਭਿਆਚਾਰਕ ਸੁਸਾਇਟੀ ਆਫ ਕੈਨੇਡਾ ਵੱਲੋਂ ਸਾਂਝੇ ਤੌਰ ’ਤੇ ਕਿਸਾਨਾਂ ਦੇ ਸੰਘਰਸ਼ ਦੇ ਹੱਕ ਵਿੱਚ 27 ਦਸੰਬਰ, 2020 ਦਿਨ ਐਤਵਾਰ ਨੂੰ 12 ਵਜੇ ਵੈਨਕੂਵਰ ਵਿਖੇ ਭਾਰਤੀ ਕੌਂਸਲਖਾਨੇ ਦੇ ਦਫਤਰ (#201 325 ਹੋਵ ਸਟਰੀਟ ਵੈਨਕੂਵਰ) ਦੇ ਸਾਹਮਣੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਈਸਟ ਇੰਡੀਅਨ ਡਿਫੈਂਸ ਕਮੇਟੀ ਵੈਨਕੂਵਰ ਦੇ ਪ੍ਰਧਾਨ ਇਕਬਾਲ ਪੁਰੇਵਾਲ ਅਤੇ ਤਰਕਸ਼ੀਲ ਕਲਚਰਲ ਸੁਸਾਇਟੀ ਆਫ ਕੈਨੇਡਾ ਦੇ ਪ੍ਰਧਾਨ ਅਵਤਾਰ ਗਿੱਲ ਨੇ ਦੱਸਿਆ ਹੈ ਕਿ ਇਸ ਮੌਕੇ ਸਾਂਝੇ ਮੋਰਚੇ ਵੱਲੋਂ ਤਿਆਰ ਕੀਤਾ ਆਪਣਾ ਮੰਗ ਪੱਤਰ ਭਾਰਤੀ ਕੌਂਸਲਰ ਨੂੰ ਈਮੇਲ ਰਾਹੀਂ ਭੇਜਿਆ ਜਾਵੇਗਾ। ਦੋਹਾਂ ਆਗੂਆਂ ਨੇ ਇਸ ਕਿਰਤੀ ਕਿਸਾਨ ਅੰਦੋਲਨ ਦੀਆਂ ਹਿਤੈਸ਼ੀ ਭਰਾਤਰੀ ਜਥੇਬੰਦੀਆਂ ਤੇ ਮੋਹਵੰਤੇ ਲੋਕਾਂ ਨੂੰ ਇਸ ਪ੍ਰਦਰਸ਼ਨ ਵਿੱਚ ਹੁਮ ਹੁਮਾ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੁਜ਼ਾਹਰੇ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਇਹ ਵੀ ਗੁਜ਼ਾਰਿਸ਼ ਕੀਤੀ ਹੈ ਕਿ ਕੋਵਿਡ ਦੀਆਂ ਹਦਾਇਤਾਂ ਮੁਤਾਬਕ ਮਾਸਕ ਪਹਿਨਣ ਅਤੇ ਛੇ ਫੁੱਟ ਦੀ ਦੂਰੀ ਰੱਖਣ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
ਹੋਰ ਜਾਣਕਾਰੀ ਲਈ ਇਕਬਾਲ ਪੁਰੇਵਾਲ ਨਾਲ 604 720 1652 ਤੇ ਅਤੇ ਅਵਤਾਰ ਗਿੱਲ ਨਾਲ 604 728 7011 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com