ਚੰਡੀਗੜ੍ਹ: 26 ਦਸੰਬਰ 2020 – ਬੀ ਜੇ ਪੀ ਲੀਡਰ ਹਰਿੰਦਰ ਸਿੰਘ ਖਾਲਸਾ ਵੱਲੋਂ ਕਿਸਾਨਾਂ ਦੇ ਮੁੱਦੇ 'ਤੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਗਿਆ ਹੈ। ਬਾਬੂਸ਼ਾਹੀ ਨਾਲ ਫੋਨ 'ਤੇ ਗੱਲ ਕਰਦਿਆਂ ਹਰਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਬੀਜੇਪੀ ਲੀਡਰਸ਼ਿਪ ਵੱਲੋਂ ਸਥਾਨਕ ਲੀਡਰਾਂ ਦੀ ਗੱਲ ਨਹੀਂ ਸੁਣੀ ਜਾ ਰਹੀ। ਜਿਸ ਕਾਰਨ ਉਨ੍ਹਾਂ ਵੱਲੋਂ ਪਾਰਟੀ ਤੋਂ ਕਿਨਾਰਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਬੀ ਜੇ ਪੀ ਦੀ ਪਾਰਟੀ ਛੱਡ ਦਿੱਤੀ ਹੈ ਅਤੇ ਉਹ ਕਿਸਾਨਾਂ ਦੇ ਨਾਲ ਹਨ।
ਜ਼ਿਕਰਯੋਗ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਠੰਡ ‘ਚ ਡਟੇ ਹੋਏ ਹਨ, ਪਰ ਸਰਕਾਰ ਸਿਰਫ ਕਾਨੂੰਨਾਂ ‘ਚ ਸੋਧ ਕਰਨ ਨੂੰ ਰਾਜੀ ਹੈ ਜਦੋਂ ਕਿ ਕਿਸਾਨ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।