ਨਵੀਂ ਦਿੱਲੀ, 26 ਦਸੰਬਰ 2020 - ਆਖਰ 3 ਦਸੰਬਰ ਤੋਂ ਬਾਅਦ ਹੁਣ ਦੁਬਾਰਾ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਹੋਣ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਦੁਬਾਰਾ ਭੇਜੀ ਗਈ ਚਿੱਠੀ ਦਾ ਜਵਾਬ ਦਿੰਦਿਆਂ ਹੁਣ ਕਿਸਾਨਾਂ ਨੇ ਕੇਂਦਰ ਸਰਕਾਰ ਨਾਲ 29 ਦਸੰਬਰ ਦਿਨ ਮੰਗਲਵਾਰ ਨੂੰ ਮੀਟਿੰਗ ਕਰਨ ਦਾ ਫੈਸਲਾ ਲਿਆ ਹੈ। ਇਸ ਬਾਰੇ ਕਿਸਾਨਾਂ ਵੱਲੋਂ ਇੱਕ ਚਿੱਠੀ ਲਿਖ ਕੇ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਕੁੱਝ ਹੀ ਦੇਰ ਬਾਅਦ ਕਿਸਾਨਾਂ ਵੱਲੋਂ ਇਸ ਸਬੰਧੀ ਅਧਿਕਾਰਿਤ ਤੌਰ 'ਤੇ ਪੁਸ਼ਟੀ ਕਰ ਦਿੱਤੀ ਜਾਵੇਗੀ। ਹੁਣ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਸਵੇਰੇ 11 ਵਜੇ ਮੀਟਿੰਗ ਹੋਏਗੀ।
ਹਲਾਂਕਿ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਐਮ ਐਸ ਪੀ ਦੀ ਪੱਕੀ ਗਰੰਟੀ ਵੀ ਮੰਗੀ ਗਈ ਹੈ।