ਸਿੰਘੂ ਬਾਰਡਰ, 27 ਦਸੰਬਰ 2020 - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਨੂੰ ਮਿਲਣ ਲਈ ਸਿੰਘੂ ਬਾਰਡਰ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਨਾਲ ਦਿੱਲੀ ਦੇ ਡਿਪਟੀ ਸੀ ਐਮ ਮਨੀਸ਼ ਸਿਸੋਦੀਆ ਵੀ ਮੌਜੂਦ ਹਨ।
ਕੇਜਰੀਵਾਲ ਸਿੰਘੂ ਬਾਰਡਰ 'ਤੇ ਬਣੇ ਗੁਰੂ ਤੇਗ ਬਹਾਦਰ ਮੈਮੋਰੀਅਲ 'ਚ ਹੋ ਰਹੇ ਸ਼ਹੀਦੀ ਸਮਾਗਮ 'ਚ ਹਿੱਸਾ ਲੈਣ ਰਹੈ ਹਨ ਅਤੇ ਕੀਰਤਨ ਸੁਣਨ ਰਹੇ ਹਨ। ਇਸ ਤੋਂ ਪਹਿਲਾਂ ਵੀ ਕੇਜਰੀਵਾਲ ਗੁਰੂ ਤੇਗ ਬਹਾਦਰ ਮੈਮੋਰੀਅਲ ਜਾ ਚੁੱਕੇ ਹਨ ਜਿੱਥੇ ਉਨ੍ਹਾਂ ਦੀ ਸਰਕਾਰ ਵੱਲੋਂ ਮੋਰਚੇ 'ਤੇ ਬੈਠੇ ਕਿਸਾਨਾਂ ਲਈ ਪਾਣੀ, ਖਾਣ ਪੀਣ ਅਤੇ ਟਾਈਲਟ ਦਾ ਪ੍ਰਬੰਧ ਕੀਤਾ ਹੋਇਆ ਹੈ।