- ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਖੜੀ ਹੈ ਕਿਸਾਨਾਂ ਦੇ ਨਾਲ: ਰੱਖੜਾ
ਪਟਿਆਲਾ, 27 ਦਸੰਬਰ 2020 - ਸਾਬਕਾ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਜਿਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਅੱਜ ਸ਼ਹੀਦ ਕਿਸਾਨ ਭੀਮ ਸਿੰਘ ਦੇ ਪਰਿਵਾਰ ਨੂੰ ਮਦਦ ਵਜੋਂ 3 ਲੱਖ ਦਾ ਚੈੱਕ ਸੌਂਪਦਿਆਂ ਉਨ੍ਹਾਂ ਦੇ ਦੋਵੇਂ ਬੱਚਿਆਂ ਦੀ ਪੜ੍ਹਾਈ ਪੂਰੀ ਕਰਵਾਉਣ ਦੀ ਵੀ ਜ਼ਿੰਮੇਵਾਰੀ ਲੈਣ ਦਾ ਐਲਾਨ ਕੀਤਾ ਹੈ। ਸੁਰਜੀਤ ਸਿੰਘ ਰੱਖੜਾ ਨੇ ਅੱਜ ਉਨ੍ਹਾਂ ਦੇ ਪਿੰਡ ਫ਼ਤਿਹਗੜ੍ਹ ਛੰਨਾ ਵਿਖੇ ਪਰਿਵਾਰ ਨਾਲ ਅਫ਼ਸੋਸ ਜਾਹਰ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ। ਇਨ੍ਹਾਂ 3 ਲੱਖ ਰੁਪਏ ਵਿਚੋਂ ਇੱਕ ਲੱਖ ਰੁਪਏ ਐਸਜੀਪੀਸੀ ਨੇ ਅਤੇ 2 ਲੱਖ ਰੁਪਏ ਸ. ਰੱਖੜਾ ਨੇ ਆਪਣੀ ਨਿੱਜੀ ਜੇਬ ਵਿਚੋਂ ਦਿੱਤਾ ਹੈ।
ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਕੀਮਤੀ ਜਾਨਾਂ ਗਵਾਉਣ ਵਾਲੇ ਕਿਸਾਨ ਵੀਰਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਸ਼ਹੀਦ ਕਿਸਾਨ ਭੀਮ ਸਿੰਘ ਦੇ ਬੱਚੇ ਪੜ੍ਹਨਾ ਚਾਹੁਣਗੇ ਹਾਇਰ ਐਜੂਕੇਸ਼ਨ ਤੱਕ ਸਮੁੱਚੀ ਪੜ੍ਹਾਈ ਦਾ ਖਰਚਾ ਉਹ ਖੁਦ ਕਰਨਗੇ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ ਹੈ, ਸਗੋਂ ਉਹ ਪੂਰੇ ਦੇਸ਼ ਦੀ ਖ਼ਾਤਰ ਆਪਣੀਆਂ ਜਾਨਾਂ ਦਾਅ 'ਤੇ ਲਾ ਕੇ ਉੱਥੇ ਸੰਘਰਸ਼ ਕਰ ਰਹੇ ਹਨ। ਇਸ ਲਈ ਆਮ ਵਰਗ ਨੂੰ ਵੀ ਕਿਸਾਨਾਂ ਦਾ ਪੂਰਾ ਸਾਥ ਦੇਣਾ ਚਾਹੀਦਾ ਹੈ।
ਸ. ਰੱਖੜਾ ਨੇ ਆਖਿਆ ਕਿ ਕਿਸਾਨੀ ਅੰਦੋਲਨ ਅੱਜ ਜਨ ਅੰਦੋਲਨ ਬਣ ਗਿਆ ਹੈ। ਇਸ ਅੰਦੋਲਨ ਵਿੱਚ ਕਿਸਾਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਆਗੂਆਂ ਨੂੰ ਨਿਰਦੇਸ਼ਾਂ ਤਹਿਤ ਅਕਾਲੀ ਦਲ ਦੇ ਨੇਤਾ ਅਤੇ ਵਰਕਰ ਦਿੱਲੀ ਵਿਖੇ ਕਿਸਾਨਾਂ ਨਾਲ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜੇਕਰ ਹਜੇ ਵੀ ਨੀਂਦ ਤੋਂ ਨਾ ਜਾਗੀ ਤਾਂ ਉਸਨੂੰ ਜਗਾਉਣ ਲਈ ਸੰਘਰਸ਼ ਨੂੰ ਹੋਰ ਜ਼ਿਆਦਾ ਤਿੱਖਾ ਕੀਤਾ ਜਾਵੇਗਾ ਅਤੇ ਮੋਦੀ ਸਰਕਾਰ ਦੀ ਨੀਂਦ ਚੰਗੀ ਤਰ੍ਹਾਂ ਖੋਲ੍ਹ ਦਿੱਤੀ ਜਾਵੇਗੀ।
ਉਨ੍ਹਾਂ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਿਆ ਜਾਵੇ। ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ, ਸੀਨੀਅਰ ਅਕਾਲੀ ਨੇਤਾ ਕਪੂਰ ਚੰਦ ਬਾਂਸਲ ਪ੍ਰਧਾਨ ਨਗਰ ਕੌਂਸਲ ਸਮਾਣਾ , ਐਸਜੀਪੀਸੀ ਮੈਂਬਰ ਕੁਲਦੀਪ ਸਿੰਘ ਨਸੂਪੁਰ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਡਕਾਲਾ, ਜਥੇਦਾਰ ਹਰਜਿੰਦਰ ਸਿੰਘ ਬੱਲ ਸਾਬਕਾ ਚੇਅਰਮੈਨ, ਸਾਬਕਾ ਚੈਅਰਮੈਨ ਮਲਕੀਤ ਸਿੰਘ ਡਕਾਲਾ, ਜਥੇਦਾਰ ਬਲਦੇਵ ਸਿੰਘ ਬਠੋਈ ਸਾਬਕਾ ਚੈਅਰਮੈਨ, ਰਘਬੀਰ ਸਿੰਘ ਕਲਿਆਣ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਸਮਾਣਾ, ਅਜਮੇਰ ਸਿੰਘ ਪਸਿਆਣਾ ਸਾਬਕਾ ਸਰਪੰਚ, ਗੋਸਾ ਢੀਢਸਾਂ ਕਲਰਭੈਣੀ ਸਾਬਕਾ ਸਰਪੰਚ, ਹਰਿੰਦਰ ਸਿੰਘ ਹਰਦਾਸਪੁਰ ਸਾਬਕਾ ਸਰਪੰਚ, ਪ੍ਰਗਟ ਸਿੰਘ ਜਾਹਲਾ ਸਾਬਕਾ ਸਰਪੰਚ, ਗੁਰਬਖਸ ਸਿੰਘ ਬੱਗਾ ਮੀਤ ਪ੍ਰਧਾਨ ਮਾਲਵਾ ਜੋਨ, ਹਰਿੰਦਰਪਾਲ ਸਿੰਘ ਕਾਲੇਕਾ ਹਨੀ ਸਾਬਕਾ ਸਰਪੰਚ ਬਿਸਨਪੁਰ ਛੰਨਾ, ਰਣਧੀਰ ਸਿੰਘ ਰੈਸਲਮਾਜਰੀ ਸਾਬਕਾ ਸਰਪੰਚ, ਗੁਰਜੀਤ ਸਿੰਘ ਰਾਜਗੜ ਅਕਾਲੀ ਨੇਤਾ, ਅਸੋਕ ਮੋਦਗਿਲ ਸਾਬਕਾ ਚੈਅਰਮੈਨ, ਨਰਿੰਦਰ ਸਿੰਘ ਖੇੜੀਮਾਨੀਆਂ ਸਾਬਕਾ ਸਰਪੰਚ, ਹਰਦੀਪ ਸਿੰਘ ਆਸੇਮਾਜਰਾ ਸੀਨੀਅਰ ਅਕਾਲੀ ਨੇਤਾ, ਬਲਵੰਤ ਸਿੰਘ ਰੈਹਲ ਸਾਬਕਾ ਸਰਪੰਚ ਚੂਹੜਪੁਰ ਖੁਰਦ, ਗੁਰਜਿੰਦਰ ਸਿੰਘ ਕਾਲਾ ਗੁਜੂਮਾਜਰਾ ਬਲਾਕ ਸੰਮਤੀ ਮੈਂਬਰ, ਸਤਿੰਦਰਜੀਤ ਸਿੰਘ ਰਿੰਕੂ ਕੌਰਜੀਵਾਲਾ, ਕੁਲਬੀਰ ਸਿੰਘ ਬੰਟੀ ਬਲਾਕ ਯੂਥ ਪ੍ਰਧਾਨ, ਬਿੰਦਰ ਨਿਜਾਮਨੀਵਾਲਾ, ਪਰਮਿੰਦਰ ਸਿੰਘ ਮੂੰਡਖੇੜਾ, ਕੁਲਵੰਤ ਸਿੰਘ ਦਦਹੇੜਾ ਸੀਨੀਅਰ ਅਕਾਲੀ ਨੇਤਾ, ਜੋਗਿੰਦਰ ਸਿੰਘ ਲਲੌਛੀ ਸਾਬਕਾ ਸਰਪੰਚ, ਬਲਬੀਰ ਸਿੰਘ ਭੰਗੂ ਸਾਬਕਾ ਸਰਪੰਚ, ਸੋਨੀ ਰੱਖੜਾ ਅਤੇ ਗੁਰਜ਼ੰਟ ਸਿੰਘ ਪੀਏ ਸ. ਰੱਖੜਾ ਤੇ ਹੋਰ ਨੇਤਾ ਵੀ ਹਾਜਰ ਸਨ।