ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 28 ਦਸੰਬਰ 2020-ਖੇਤੀ ਕਾਨੂੰਨਾਂ ਨੂੰ ਲੈ ਕੇ ਪਿੰਡਾਂ ਅੰਦਰ ਲੋਕਾਂ ਦਾ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਰੋਹ ਵੱਧਦਾ ਹੀ ਜਾ ਰਿਹਾ ਹੈ। ਜ਼ਿਲ੍ਹੇ ਦੇ ਪਿੰਡ ਬੱਲਮਗੜ੍ਹ ਵਿਖੇ ਅੱਜ ਪਿੰਡ ਵਾਸੀਆਂ ਨੇ ਪਿੰਡ ’ਚ ਚੱਲ ਰਹੇ ਰਿਲਾਇੰਸ ਕੰਪਨੀ ਦੇ ਮੋਬਾਇਲ ਟਾਵਰ ਨੂੰ ਬੰਦ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਹੈ। ਲੋਕਾਂ ਨੇ ਕਿਹਾ ਕਿ ਉਹ ਅਡਾਨੀ-ਅੰਬਾਨੀ ਦੀ ਹਰ ਚੀਜ਼ ਦਾ ਬਾਈਕਾਟ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿੰਨਾ ਚਿਰ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ , ਓਨ੍ਹਾਂ ਚਿਰ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸਰਪੰਚ ਗੁਰਮੀਤ ਕੌਰ, ਸੁਖਪਾਲ ਕੌਰ, ਸੁਖਪ੍ਰੀਤ ਕੌਰ, ਸੁਰਜੀਤ ਕੌਰ, ਕੁਲਵੰਤ ਕੌਰ, ਸੁਖਵੰਤ ਕੌਰ, ਗੁਰਮੀਤ ਸਿੰਘ, ਬੇਅੰਤ ਸਿੰਘ, ਰਾਜ ਸਿੰਘ ਆਦਿ ਹਾਜ਼ਰ ਸਨ।