ਨਵੀਂ ਦਿੱਲੀ, 30 ਦਸੰਬਰ 2020 - ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਖਤਮ ਹੋ ਚੁੱਕੀ ਹੈ ਅਤੇ ਜਿਸ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿਲ ਨਹੀਂ ਲਿਆਵੇਗੀ ਅਤੇ ਪਰਾਲੀ ਵਾਲੇ ਆਰਡੀਨੈਂਸ ’ਤੇ ਵੀ ਸਰਕਾਰ ਨੇ ਦਿੱਤਾ ਕਿਸਾਨਾਂ ਨੂੰ ਭਰੋਸਾ ਹੈ ਕਿ ਕਿਸਾਨਾਂ ਨੂੰ ਆਰਡੀਨੈਂਸ ਤੋਂ ਬਾਹਰ ਰੱਖਿਆ ਜਾਵੇਗਾ।
ਨਾਲ ਹੀ ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ 4 ਜਨਵਰੀ ਨੂੰ ਰੱਖੀ ਗਈ ਹੈ ਜਿਸ 'ਚ ਉਹ ਕਿਸਾਨਾਂ ਨਾਲ ਐਮ ਐਸ ਪੀ ਨੂੰ ਕਾਨੂੰਨੀ ਦਰਜਾ ਦੇਣ ਬਾਰੇ ਗੱਲਬਾਤ ਕਰਨਗੇ ਅਤੇ ਤਿੰਨ ਖੇਤੀ ਕਾਨੂੰਨਾਂ ਬਾਰੇ ਵੀ ਗੱਲਬਾਤ ਕੀਤੀ ਜਾਵੇਗੀ।
ਜਿਸ ਤੋਂ ਬਾਅਦ ਕਿਸਾਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ ਦੋ ਕਾਨੂੰਨ ਵਾਪਸ ਲੈ ਲਏ ਹਨ, ਅਗਲੀ ਮੀਟਿੰਗ 4 ਜਨਵਰੀ ਨੂੰ ਹੋਵੇਗੀ ਉਸ 'ਚ ਵੀ ਮੁੱਖ ਮੁੱਦਾ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦਾ ਹੀ ਹੋਵੇਗਾ। ਉਹ ਆਪਣੀ ਪਹਿਲਾਂ ਵਾਲੀ ਮੰਗ ਤੋਂ ਪਿੱਛੇ ਨਹੀਂ ਹਟਣਗੇ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਾ ਕੇ ਹੀ ਘਰ ਵਾਪਸ ਪਰਤਣਗੇ।