ਨਵੀਂ ਦਿੱਲੀ, 2 ਜਨਵਰੀ 2021 - ਕਿਸਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਸਾਰੇ ਬਾਰਡਰਾਂ 'ਤੇ ਸੰਘਰਸ਼ ਜਿਉਂ ਦਾ ਤਿਉਂ ਜਾਰੀ ਰੱਖਿਆ ਜਾਵੇਗਾ। ਉਗਰਾਹਾਂ ਵੱਲੋਂ ਹਰਿਆਣਾ 'ਚ ਟ੍ਰੈਕਟਰ ਮਾਰਚ ਕੀਤਾ ਜਾਵੇਗਾ ਅਤੇ ਉਹ ਸਾਹਜਹਾਂਪੁਰ ਬਾਰਡਰ 'ਤੇ ਕਰੀਬ 1000 ਟ੍ਰੈਕਟਰਾਂ ਨਾਲ ਜਾਣਗੇ।
ਇਸ ਤੋਂ ਬਿਨਾਂ ਉਨ੍ਹਾਂ ਨੇ ਦੱਸਿਆ ਕਿ 4 ਤਾਰੀਕ ਨੂੰ ਕੇਂਦਰ ਨਾਲ ਮੀਟਿੰਗ ਅਤੇ 5 ਤਾਰੀਕ ਨੂੰ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਦੋਂ ਤੱਕ ਉਨ੍ਹਾਂ ਵੱਲੋਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਾਰੇ ਕਿਸਾਨ ਸ਼ਾਂਤੀ ਨਾਲ ਸੰਘਰਸ਼ ਕਰਨ ਤਾਂ ਜੋ ਸਰਕਾਰ 'ਤੇ ਦਬਾਅ ਪਾਇਆ ਜਾ ਸਕੇ।
https://www.youtube.com/watch?v=hIvq1U2N2gs&feature=youtu.be
">http://